ਬਰਨਾਲਾ ‘ਚ ਪੀਆਰਟੀਸੀ/ਪਨ ਬੱਸ ਮੁਲਾਜ਼ਮਾਂ ਵਲੋਂ 2 ਘੰਟੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਬਰਨਾਲਾ, 17 ਜੂਨ- ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਬਰਨਾਲਾ 25/11 ਵੱਲੋਂ ਅੱਜ ਰੈਗੂਲਰ ਮੁਲਾਜ਼ਮਾਂ ਨਾਲ ਮਿਲ ਕੇ ਬਰਨਾਲਾ ਬੱਸ ਸਟੈਂਡ ਤੇ ਦੋ ਘੰਟੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬਰਨਾਲਾ ਜਥੇਬੰਦੀ ਦੇ ਪ੍ਰਧਾਨ ਨਰਪਾਲ ਸਿੰਘ ਪੱਪੂ ਨੇ ਕਿਹਾ ਕਿ ਕੰਟਰੈਕਟ ਵਰਕਰਾਂ ਨੂੰ ਤਨਖਾਹ ਨਹੀਂ ਦਿੱਤੀ ਗਈ, ਇਸ ਕਾਰਨ ਵੱਡੀ ਗਿਣਤੀ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਘਰੇਲੂ ਬਜਟ ਪ੍ਰਭਾਵਿਤ ਹੋ ਗਿਆ ਹੈ। ਉਹਨਾਂ ਆਖਿਆ ਕਿ ਸਰਕਾਰ ਤੇ ਮੈਨੇਜਮੈਂਟ ਵੱਲੋਂ ਪਹਿਲਾਂ ਹੀ ਮੁਲਾਜ਼ਮਾਂ ਤੋਂ ਨਿਗੁਣੀਆਂ ਤਨਖਾਹਾਂ ਦੇ ਕੰਮ ਕਰਵਾਇਆ ਜਾ ਰਿਹਾ ਹੈ, ਉਹ ਵੀ ਟਾਈਮ ਸਿਰ ਨਹੀਂ ਦਿੱਤੀ ਜਾ ਰਹੀ। ਉਹਨਾਂ ਆਖਿਆ ਕਿ ਜਥੇਬੰਦੀਆਂ ਦੀ ਲੰਮੇ ਸਮੇਂ ਤੋਂ ਮੰਗ ਹੈ ਕਿ ਠੇਕੇ ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਘੱਟ ਤਨਖਾਹ ਹਾਸਲ ਕਰਨ ਵਾਲੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ। ਉਹਨਾਂ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਅਸੀਂ ਇਹਨਾਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਾਂ। ਇਹ ਸਬੰਧੀ ਪੀਆਰਟੀਸੀ ਮੈਨੇਜਮੈਂਟ ਜਾਂ ਪੰਜਾਬ ਸਰਕਾਰ ਵੱਲੋਂ ਹਲੇ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਉਹਨਾਂ ਆਖਿਆ ਜੇਕਰ ਸਾਡੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਦੀ ਹੋਵੇਗੀ।
ਇਸ ਮੌਕੇ ਗੁਰਦੀਪ ਸਿੰਘ, ਰਣਧੀਰ ਸਿੰਘ ਸੂਬਾ ਆਗੂ, ਮਨਵੀਰ ਸਿੰਘ, ਜਰਨੈਲ ਸਿੰਘ ਹੈਡ, ਬੇਅੰਤ ਸਿੰਘ, ਪ੍ਰਦੀਪ ਕੁਮਾਰ, ਸ਼ਿਮਲਾ ਰਾਣੀ, ਅਮਨਦੀਪ ਕੌਰ ਸਬ ਇੰਸਪੈਕਟਰ, ਮਧੂ ਕਾਂਸਲ, ਕੁਲਵਿੰਦਰ ਸਿੰਘ, ਸੰਦੀਪ ਕੌਰ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ ਡਰਾਈਵਰ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜਪਾਲ ਸਿੰਘ, ਗੁਰਮੇਲ ਸਿੰਘ,