Crime Featured Trending ਜਾਅਲੀ ਦਸਤਾਵੇਜ਼ ਤਿਆਰ ਕਰ ਕਰਵਾਉਂਦੇ ਸੀ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ, ਨੰਬਰਦਾਰ ਸਣੇ 5 ਕਾਬੂ PrimeKhabarPunjab June 18, 2025 0 ਸੰਗਰੂਰ-18 ਜੂਨ – ਐੱਸ.ਪੀ. (ਐੱਚ) ਦਿਲਪ੍ਰੀਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਗਨ ਅਜੀਤ ਸਿੰਘ, ਐਸ.ਐਸ.ਪੀ. ਮਲੇਰਕੋਟਲਾ ਕਮ ਚਾਰਜ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਧੂਰੀ ਦੇ ਖੇਤਰ ਵਿੱਚ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 05 ਮੁਲਜ਼ਮਾਂ ਨੂੰ ਜਾਅਲੀ ਦਸਤਾਵੇਜ਼ਾਂ ਸਮੇਤ ਕਾਬੂ ਕੀਤਾ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ੍ਰੀ ਦਮਨਵੀਰ ਸਿੰਘ, ਉਪ ਕਪਤਾਨ ਪੁਲਿਸ ਸਬ ਡਵੀਜ਼ਨ ਧੂਰੀ ਦੀ ਨਿਗਰਾਨੀ ਹੇਠ ਇੰਸਪੈਕਟਰ ਕਰਨਬੀਰ ਸਿੰਘ ਸੰਧੂ, ਮੁੱਖ ਅਫਸਰ, ਥਾਣਾ ਸਦਰ ਧੂਰੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਦੀਪ ਸਿੰਘ ਨੰਬਰਦਾਰ ਵਾਸੀ ਕਾਂਝਲਾ ਹੋਰ ਵਿਅਕਤੀਆਂ ਨਾਲ ਹਮ ਮਸ਼ਵਰਾ ਹੋ ਕੇ ਜਾਅਲੀ ਦਸਤਾਵੇਜ਼ ਅਧਾਰ ਕਾਰਡ/ਫਰਦਾਂ ਵਗੈਰਾ ਤਿਆਰ ਕਰ ਕੇ ਅਦਾਲਤ ਵਿੱਚ ਲਗਾ ਕੇ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਮੁਕੱਦਮਿਆਂ ਦੇ ਮੁਲਜ਼ਮਾਂ ਦੀਆਂ ਜ਼ਮਾਨਤਾ ਕਰਵਾ ਦਿੰਦੇ ਹਨ। ਐੱਸ.ਪੀ. (ਐੱਚ) ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੰਮ ਦੇ ਬਦਲੇ ਉਹ ਮੁਲਜ਼ਮਾਂ ਪਾਸੋਂ ਮੋਟੀਆਂ ਰਕਮਾਂ ਵਸੂਲ ਕਰਦੇ ਹਨ, ਜਿਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਥਿਤ ਦੋਸ਼ੀ ਜੀਵਨ ਸਿੰਘ ਅਤੇ ਬੰਟੀ ਸਿੰਘ ਵਾਸੀਆਨ ਪਿੰਡ ਸਮੁੰਦਗੜ੍ਹ ਛੰਨਾ ਦੀ ਜ਼ਮਾਨਤ ਕਰਵਾਉਣ ਲਈ ਪਿੰਡ ਕਾਂਝਲਾ ਦੇ ਵਿਅਕਤੀਆਂ ਦੇ ਜਾਅਲੀ ਅਧਾਰ ਕਾਰਡ ਬਣਾ ਕੇ, ਜ਼ਮੀਨਾਂ ਦੀਆਂ ਫਰਦਾਂ ਗਲਤ ਢੰਗ ਨਾਲ ਲਗਾ ਕੇ, ਖੁਦ ਨੂੰ ਹੋਰ ਵਿਅਕਤੀ ਦੱਸ ਕੇ ਜ਼ਮਾਨਤਾਂ ਕਰਵਾਈਆਂ ਹਨ ਤੇ ਇਸ ਦੇ ਬਦਲੇ ਇਨ੍ਹਾਂ ਪਾਸੋਂ ਮੋਟੀ ਰਕਮ ਹਾਸਲ ਕੀਤੀ ਹੈ। ਇਸ ਤਰ੍ਹਾਂ ਇਹ ਕਥਿਤ ਦੋਸ਼ੀਆਨ ਪੁਲਿਸ ਅਤੇ ਅਦਾਲਤਾਂ ਨੂੰ ਧੋਖਾ ਦੇ ਰਹੇ ਹਨ। ਇਸ ਬਾਬਤ ਮੁਕੱਦਮਾ ਨੰਬਰ 137 ਮਿਤੀ 16.06.2025 ਅ/ਧ 319(2), 318(4), 336(2), 336(3), 338, 340(2), 61(2) ਬੀ.ਐਨ.ਐੱਸ. ਥਾਣਾ ਸਦਰ ਧੂਰੀ ਬਰਖਿਲਾਫ਼ ਗੁਰਦੀਪ ਸਿੰਘ ਨੰਬਰਦਾਰ ਵਾਸੀ ਕਾਂਝਲਾ, ਸੁਰਜੀਤ ਸਿੰਘ, ਮਨਜਿੰਦਰ ਵਾਸੀਆਨ ਕਾਂਝਲਾ, ਜਗਸੀਰ ਸਿੰਘ ਸੀਰਾ ਅਤੇ ਤੀਰਥ ਸਿੰਘ ਵਾਸੀਆਨ ਲੱਡਾ ਦਰਜ ਕਰ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।ਦੌਰਾਨੇ ਤਫਤੀਸ਼ ਮੁਲਜ਼ਮ ਗੁਰਦੀਪ ਸਿੰਘ, ਸੁਰਜੀਤ ਸਿੰਘ ਵਾਸੀਆਨ ਕਾਂਝਲਾ, ਤੀਰਥ ਸਿੰਘ ਵਾਸੀ ਲੱਡਾ ਨੂੰ ਮਿਤੀ 16.06.2025 ਨੂੰ ਅਤੇ ਮੁਲਜ਼ਮ ਮਨਜਿੰਦਰ ਸਿੰਘ ਵਾਸੀ ਕਾਂਝਲਾ ਤੇ ਜਗਸੀਰ ਸਿੰਘ ਸੀਰਾ ਵਾਸੀ ਲੰਡਾ ਨੂੰ ਮਿਤੀ 17.06.2025 ਨੂੰ ਗ੍ਰਿਫਤਾਰ ਕਰਨ ਉਪਰੰਤ ਇਨ੍ਹਾਂ ਦੇ ਕਬਜ਼ਾ ਵਿੱਚੋਂ ਜਾਅਲੀ ਆਧਾਰ ਕਾਰਡ ਦੀਆਂ ਕਾਪੀਆਂ ਬ੍ਰਾਮਦ ਕਰਵਾਈਆਂ ਗਈਆਂ। ਮੁਲਜ਼ਮਾਂ ਪਾਸੋਂ ਪੁੱਛ-ਗਿੱਛ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।About The Author PrimeKhabarPunjabChief in editor – Rakesh Kumar Jethi See author's posts Post NavigationPrevious ਨਜਾਇਜ਼ ਕਬਜ਼ਿਆਂ ਤੇ ਲੱਗੀ ਖਬਰ ਦਾ ਅਸਰ, ਡੀਸੀ ਸਾਹਿਬ ਨੇ ਲਿਆ ਤੁਰੰਤ ਐਕਸ਼ਨNext ਬਰਨਾਲਾ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 6 ਪਰਚੇ ਦਰਜ ਕਰ 7 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰLeave a Reply Cancel replyYour email address will not be published. Required fields are marked *Comment *Name * Email * Website Save my name, email, and website in this browser for the next time I comment.