32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫਤਾਰ

ਹੰਡਿਆਇਆ-19ਜੂਨ-ਹੰਡਿਆਇਆ ਪੁਲਿਸ ਦੁਆਰਾ 32 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਪੁਲਿਸ ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਸਲਾਣੀ ਪੱਤੀ ਹੰਡਿਆਇਆ ਅਤੇ ਲਾਭ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਖੁੱਡੀ ਖੁਰਦ ਨੂੰ 32 ਬੋਤਲ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਏਐਸਆਈ ਗੁਰਮੇਲ ਸਿੰਘ, ਹੌਲਦਾਰ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਰਮਨਦੀਪ ਸਿੰਘ ਵੀ ਹਾਜ਼ਰ ਸਨ।
