“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ

ਹੰਡਿਆਇਆ -19 ਜੂਨ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਹੈ। ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਪਰਨੀਤ ਕੌਰ ਨੇ ਦੱਸਿਆ ਕਿ ਅੱਜ ਬਰਨਾਲਾ ਤੇ ਪਿੰਡ ਹੰਡਿਆਇਆ ਦੇ ਕੁਝ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਿੰਡ ਹੰਡਿਆਇਆ ਦੇ ਪ੍ਰੀਤ ਮੈਡੀਕੋਜ ਤੇ ਸਿੰਗਲਾ ਮੈਡੀਕਲ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਈ ਵੀ ਨਸ਼ੀਲੀ ਦਵਾਈ ਪ੍ਰਾਪਤ ਨਹੀ ਹੋਈ । ਚੈਕਿੰਗ ਦੌਰਾਨ ਪਰਨੀਤ ਕੌਰ ਦੇ ਨਾਲ ਸੰਗਰੂਰ ਤੋਂ ਜੋਨਲ ਲਾਈਸੰਸਿੰਗ ਅਧਿਕਾਰੀ ਮਨਜੋਤ ਕੌਰ ਵੀ ਮੌਜੂਦ ਸਨ।
