ਸੀਵਰੇਜ ਆਊਟ ਸੋਰਸ ਵਰਕਰਸ ਨੇ ਆਪਣੀ ਹੜਤਾਲ ਲਈ ਨਗਰ ਪੰਚਾਇਤ ਹੰਡਿਆਇਆ ਦਾ ਮੰਗਿਆ ਸਮਰਥਨ

ਹੰਡਿਆਇਆ -25 ਜੂਨ – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟ ਸੋਰਸਸ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਸਟੇਟ ਪੱਧਰ ਤੇ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੋਈ ਹੈ। ਜਿਸ ਕਾਰਨ ਪੂਰੇ ਪੰਜਾਬ ਦੇ ਸ਼ਹਿਰਾਂ ਵਿੱਚ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਤੇ ਫੈਲਿਆ ਪਿਆ ਹੈ ਪ੍ਰੰਤੂ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ। ਆਊਟ ਸੋਰਸਸ ਵਰਕਰ ਯੂਨੀਅਨ ਵੱਲੋਂ ਵੱਖ-ਵੱਖ ਸੰਸਥਾਵਾਂ ਤੋਂ ਹੜਤਾਲ ਦੇ ਸਮਰਥਨ ਵਿੱਚ ਸਹਿਯੋਗ ਮੰਗਿਆ ਜਾ ਰਿਹਾ ਹੈ।ਇਸੇ ਤਹਿਤ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਵੱਲੋਂ ਅੱਜ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ MC ਨੂੰ ਆਪਣੀ ਹੜਤਾਲ ਦੀ ਹਮਾਇਤ ਵਿੱਚ ਸ਼ਾਮਲ ਹੋਣ ਦਾ ਮੰਗ ਪੱਤਰ ਦਿੱਤਾ।
ਹੰਡਿਆਇਆ ਨਗਰ ਪੰਚਾਇਤ ਦੇ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ MC ਨੇ ਹੜਤਾਲ ਵਿੱਚ ਸਮਰਥਨ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਨਗਰ ਪੰਚਾਇਤ ਹੰਡਿਆਇਆ ਦੇ ਸਾਬਕਾ ਕਰਮਚਾਰੀ ਕਮਲਦੀਪ ਸਿੰਘ, ਨੈਬ ਸਿੰਘ, ਐਮਸੀ ਅਮਰਦਾਸ, ਪ੍ਰਧਾਨ ਦੇ ਪਤੀ ਨਿਰੰਜਨ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਚਿਮਨ ਲਾਲ ਜਿੰਦਲ, ਗੁਰਪ੍ਰੀਤ ਸਿੰਘ ਅਤੇ ਸੰਜੀਵ ਜਿੰਦਲ ਹਾਜ਼ਰ ਸਨ।