ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ
ਹੰਡਿਆਇਆ -26 ਜੂਨ –ਪੁਲਿਸ ਚੌਂਕੀ ਹੰਡਿਆਇਆ ਦੁਆਰਾ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਪਰਚਾ ਦਰਜ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਪੁਲਿਸ ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਜਗਦੀਪ ਸਿੰਘ ਉਰਫ ਵਿੱਕੀ ਪੁੱਤਰ ਬਲਵਿੰਦਰ ਸਿੰਘ ਵਾਸੀ ਨੇੜੇ ਕਲਾ ਮਹਿਰ ਸਟੇਡੀਅਮ, ਬਰਨਾਲਾ ਨੂੰ ਦਾਣਾ ਮੰਡੀ ਹੰਡਿਆਇਆ ਤੋਂ 490 ਖੁੱਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦੇ ਖਿਲਾਫ ਐਨਡੀਪੀਸੀ ਐਕਟ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
