ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਲਈ ਸਵਾਗਤ ਸਮਾਗਮ ਦਾ ਕੀਤਾ ਆਯੋਜਨ

ਬਰਨਾਲਾ-02ਜੁਲਾਈ- ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਗਿੱਧਾ, ਭੰਗੜਾ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਚਾਅ ਨਾਲ ਹਿੱਸਾ ਲਿਆ।
ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸਿਪਲ ਸ਼੍ਰੀ ਅਨਿਲ ਕੁਮਾਰ ਮੋਦੀ ਨੇ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਸਾਰੇ ਵਿਦਿਆਰਥੀਆਂ ਦਾ ਸਕੂਲ ਵਿੱਚ ਦੁਬਾਰਾ ਸਵਾਗਤ ਕੀਤਾ ਅਤੇ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਮੰਚ ਦਾ ਸੰਚਾਲਨ ਸ਼੍ਰੀਮਤੀ ਮੀਨਾਖ਼ਸ਼ੀ ਗਰਗ ਅਤੇ ਸ਼੍ਰੀਮਤੀ ਪਾਯਲ ਗਰਗ ਨੇ ਕੀਤਾ।
ਇਸ ਮੌਕੇ ਤੇ ਸਕੂਲ ਦੇ ਸਾਰੇ ਅਧਿਆਪਕ – ਗੁਰਮੀਤ ਕੌਰ, ਲਲਿਤਾ ਗਰਗ, ਪੁਨਮ ਸ਼ਰਮਾ, ਮਨਪ੍ਰੀਤ ਕੌਰ, ਗਗਨਦੀਪ ਕੌਰ, ਬਲਵੀਰ ਸਿੰਘ, ਜਸਮੇਲ ਸਿੰਘ, ਵੀਰਪਾਲ ਕੌਰ, ਰਾਸ਼ੀ, ਡਾ. ਜਤਿੰਦਰ ਜੋਸ਼ੀ, ਰਾਜੇਸ਼ ਕੁਮਾਰ (ਲੈਕਚਰਾਰ), ਯੁਵਰਾਜ, ਮੰਜੀਤ ਕੌਰ, ਤਿਲਕ ਰਾਮ ਅਤੇ ਕਮਲੇਸ਼ ਕੌਰ – ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਮਾਗਮ ਨੂੰ ਸਫਲ ਬਣਾਇਆ।ਸਮਾਗਮ ਵਿੱਚ ਵਿਦਿਆਰਥੀਆਂ ਨੇ ਗੀਤ, ਨਾਚ ਅਤੇ ਹੋਰ ਰਚਨਾਤਮਕ ਪ੍ਰਸਤੁਤੀਆਂ ਦਿੱਤੀਆਂ। ਵਿਦਿਆਰਥੀਆਂ ਨੇ ਇਸ ਸਵਾਗਤ ਸਮਾਗਮ ਦਾ ਪੂਰਾ ਆਨੰਦ ਮਾਣਿਆ ਅਤੇ ਨਵੇਂ ਜੋਸ਼ ਨਾਲ ਪੜਾਈ ਸ਼ੁਰੂ ਕਰਨ ਦਾ ਸੰਕਲਪ ਕੀਤਾ।