ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟ ਸੋਰਸ ਵਰਕਰ ਯੂਨੀਅਨ ਵੱਲੋਂ ਸੰਗਰੂਰ ਵਿਖੇ ਅੱਜ ਕੱਢਿਆ ਜਾਵੇਗਾ ਝੰਡਾ ਮਾਰਚ

ਬਰਨਾਲਾ -04 ਜੁਲਾਈ-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 10 ਜੂਨ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਾਰੀ ਰੱਖਦਿਆਂ, ਸੰਗਰੂਰ ਵਿਖੇ 4 ਜੁਲਾਈ ਦੇ ਝੰਡਾ ਮਾਰਚ ਸਬੰਧੀ ਜਥੇਬੰਦੀ ਵੱਲੋਂ ਸਟੇਟ ਬਾਡੀ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਹੀ ਪੰਜਾਬ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਵੱਲੋਂ ਕਿਹਾ ਗਿਆ ਕਿ 10 ਜੂਨ ਤੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਪਰ ਹੜਤਾਲ ਅੱਜ ਚੌਵੀਵੇਂ ਦਿਨ ਵਿਚ ਪਹੁੰਚਣ ਦੇ ਬਾਵਜੂਦ ਸਾਡੇ ਸੀਵਰੇਜ਼ ਕਾਮਿਆਂ ਦੀਆਂ ਮੰਗਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਮੀਟਿੰਗ ਦੌਰਾਨ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਕਿ ਸਾਡੇ ਆਊਟਸੋਰਸ ਕਾਮਿਆਂ ਨੂੰ ਜਲਦੀ ਸਰਕਾਰ ਮਹਿਕਮੇ ਵਿਚ ਮਰਜ਼ ਕਰਕੇ ਤੁਰੰਤ ਰੈਗੂਲਰ ਕਰੇ। 1948 ਕਨੂੰਨ ਤਹਿਤ ਗੁਜ਼ਾਰੇ ਜੋਗੀ 35 ਹਜ਼ਾਰ ਤੋਂ 40 ਹਜ਼ਾਰ ਰੁਪਏ ਤਨਖਾਹ ਕੀਤੀ ਜਾਵੇ ਜੀ ਅਤੇ ਜੋ ਮੁਲਾਜ਼ਮ ਰਿਟਾਇਰਮੈਂਟ ਦੀ ਤਦਾਰ ਤੇ ਹਨ ਉਨ੍ਹਾਂ ਦੀ ਨੌਕਰੀ ਦੀ ਉਮਰ ਦੀ 65 ਸਾਲ ਕੀਤੀ ਜਾਵੇ ਜੀ। ਜਥੇਬੰਦੀ ਵੱਲੋਂ 4 ਜੁਲਾਈ ਨੂੰ ਸੰਗਰੂਰ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ। ਇਸ ਤੋਂ ਬਾਅਦ 7 ਜੁਲਾਈ ਨੂੰ ਧੂਰੀ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ। ਇਸ ਤੋਂ ਬਾਅਦ ਜਥੇਬੰਦੀ ਵੱਲੋਂ ਹੋਰ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਨਿਵਾਸ ਸ਼ਰਮਾ, ਜਨਰਲ ਸਕੱਤਰ ਜਗਵੀਰ ਸਿੰਘ, ਸਹਾਇਕ ਸਕੱਤਰ ਮਿਲਖਾ ਸਿੰਘ ਬਰਨਾਲਾ, ਕਲਵਿੰਦਰ ਸਿੰਘ ਸੂਬਾ ਕਮੇਟੀ ਮੈਂਬਰ ਬੀਰਾ ਸਿੰਘ ਬਰੇਟਾ, ਗੁਰਜੰਟ ਸਿੰਘ ਉਗਰਾਹਾਂ, ਸੰਜੂ ਧੂਰੀ, ਵਿਜੇ ਕੁਮਾਰ, ਜਗਸੀਰ ਸਿੰਘ, ਅਵਤਾਰ ਸਿੰਘ ਸੁਖਵਿੰਦਰ ਸਿੰਘ ਹੰਡਿਆਇਆ ਅਨਮੋਲ ਭਦੌੜ ਲਖਵਿੰਦਰ ਸਿੰਘ, ਆਦਿ ਹਾਜ਼ਰ ਸਨ।
