ਛੱਪੜ ‘ਚ ਡੁੱਬਣ ਕਾਰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

0
pkp

ਤਪਾ ਮੰਡੀ-07ਜੁਲਾਈ-ਨਜ਼ਦੀਕੀ ਪਿੰਡ ਦਰਾਕਾ ਵਿਖੇ ਛੱਪੜ ‘ਚ ਡੁੱਬਣ ਕਾਰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸਦਾ ਪਤਾ ਚੱਲਦੇ ਹੀ ਪੂਰੇ ਪਿੰਡ ਚ ਸੋਗ ਦੀ ਲਹਿਰ ਦੌੜ ਗਈ।ਜਾਣਕਾਰੀ ਅਨੁਸਾਰ ਐਸ.ਸੀ ਪਰਿਵਾਰਾਂ ਨਾਲ ਸੰਬੰਧਤ ਦੋ ਬੱਚੇ ਲਵਪ੍ਰੀਤ ਸਿੰਘ (6) ਪੁੱਤਰ ਸਤਨਾਮ ਸਿੰਘ ਅਤੇ ਨਵਜੋਤ ਸਿੰਘ (7) ਪੁੱਤਰ ਕਾਲਾ ਸਿੰਘ ਵਾਸੀ ਦਰਾਕਾ ਜੋ ਆਪਸ ‘ਚ ਚਚੇਰੇ ਭਰਾ ਸਨ, ਪਿੰਡ ਦੇ ਛੱਪੜ ਨਜ਼ਦੀਕ ਰੋਜ਼ਾਨਾ ਦੀ ਤਰ੍ਹਾਂ ਖੇਡ ਰਹੇ ਸਨ ਕਿ ਅਚਾਨਕ ਪੈਰ ਫਿਸਲਣ ਕਾਰਨ ਛੱਪੜ ‘ਚ ਜਾ ਡਿੱਗੇ। ਜਿਨਾਂ ਦੇ ਛੱਪੜ ‘ਚ ਡਿੱਗਣ ਦਾ ਪਤਾ ਲੱਗਦੇ ਹੀ ਨਜ਼ਦੀਕੀ ਖੇਡ ਰਹੇ ਹੋਰ ਬੱਚਿਆਂ ਨੇ ਸ਼ੋਰ ਮਚਾ ਦਿੱਤਾ ਤਾਂ ਤੁਰੰਤ ਵੱਡੀ ਗਿਣਤੀ ‘ਚ ਪਰਿਵਾਰਿਕ ਮੈਂਬਰ ਅਤੇ ਪਿੰਡ ਵਾਸੀ ਮੌਕੇ ਤੇ ਪੁੱਜੇ,ਜਿਨਾਂ ਬੜੀ ਮਸ਼ੱਕਤ ਬਾਅਦ ਬੱਚਿਆਂ ਨੂੰ ਛੱਪੜ ਵਿਚੋਂ ਬਾਹਰ ਕੱਢਿਆ।ਉਹਨਾਂ ਬੱਚਿਆਂ ਨੂੰ ਤੁਰੰਤ ਬੱਚਿਆਂ ਨੂੰ ਤਪਾ ਹਸਪਤਾਲ ਵਿਖੇ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਹਨਾਂ ਦਾ ਚੈਕਅੱਪ ਕਰਨ ਉਪਰੰਤ ਮ੍ਰਿਤਕ ਐਲਾਨ ਦਿੱਤਾ।

ਉੱਥੇ ਮੌਜੂਦ ਲੋਕਾਂ ਨੇ ਕਿਹਾ ਕਿ ਇਹ ਹਾਦਸਾ ਪ੍ਰਸ਼ਾਸਨ ਦੀ ਲਾਪਰਵਾਹੀ ਦਾ ਨਤੀਜਾ ਹੈ ਕਿਉਂਕਿ ਛੱਪੜ ਦੇ ਨਵੀਨੀਕਰਨ ਕਰਨ ਤੋਂ ਬਾਅਦ ਇਸ ਦੇ ਚਾਰੋਂ ਪਾਸੇ ਫੈਂਸਿੰਗ ਕਰਨੀ ਜਰੂਰੀ ਸੀ।

About The Author

Leave a Reply

Your email address will not be published. Required fields are marked *