ਯਾਦਵਿੰਦਰ ਸਿੰਘ ਬਿੱਟੂ ਬਣੇ ਅਕਾਲੀ ਦਲ ਦੇ ਜ਼ਿਲਾ ਸ਼ਹਿਰੀ ਦੇ ਪ੍ਰਧਾਨ

ਹੰਡਿਆਇਆ-08ਜੁਲਾਈ- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੂੰ ਜਿਲਾ ਸ਼ਹਿਰੀ ਦਾ ਪ੍ਰਧਾਨ ਲਗਾਉਣ ਤੇ ਪਾਰਟੀ ਵਰਕਰਾਂ ਵਿੱਚ ਖੁਸ਼ ਦੀ ਲਹਿਰ ਦੌੜ ਗਈ। ਨਗਰ ਪੰਚਾਇਤ ਹੰਡਿਆਇਆ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਮਨੀ ਅਤੇ ਹੋਰ ਪਾਰਟੀ ਵਰਕਰਾਂ ਨੇ ਯਾਦਵਿੰਦਰ ਸਿੰਘ ਬਿੱਟੂ ਨੂੰ ਸਰੋਪਾ ਪਾ ਕੇ ਪ੍ਰਧਾਨਗੀ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਯਾਦਵਿੰਦਰ ਸਿੰਘ ਬਿੱਟੂ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਉਹ ਤਨੋ ਮਨੋ ਪਾਰਟੀ ਦੀ ਤਰੱਕੀ ਲਈ ਲਈ ਕੰਮ ਕਰਦਾ ਰਹੇਗਾ। ਮਨਪ੍ਰੀਤ ਸਿੰਘ ਮਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਆਉਣ ਵਾਲੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਪੰਜਾਬ ਵਿੱਚ ਮੁੜ ਤੋਂ ਸਰਕਾਰ ਬਣਾਏਗਾ। ਇਸ ਮੌਕੇ ਉਹਨਾਂ ਨਾਲ ਨਵਦੀਪ ਸਿੰਘ ਗਗਨੀ ਸਰਦਾਰ ਡੇਅਰੀ, ਸੇਵਕ ਸਿੰਘ ਰਾਏਸਰ, ਚੰਨਾ ਦੀਵਾਨਾ, ਪਿੰਕਾ ਢਿੱਲੋ ਅਤੇ ਜੱਸਾ ਸਿੱਧੂ ਤੋਂ ਇਲਾਵਾ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।