ਕਲੱਬ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਹੰਡਿਆਇਆ-11ਜੁਲਾਈ- ਸ੍ਰੀ ਗੁਰੂ ਰਵਿਦਾਸ ਕਲੱਬ ਸੈਦੋਪਤੀ ਹੰਡਿਆਇਆ ਵੱਲੋਂ ਵੱਖ ਵੱਖ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਮੀਤ ਪ੍ਰਧਾਨ ਨਾਇਬ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਦੁਆਰਾ ਪਿੰਡ ਦੇ ਵੱਖ ਵੱਖ ਸਕੂਲਾਂ ਦੀਆਂ ਕਲਾਸਾ ਵਿੱਚੋਂ ਫਸਟ ਆਉਣ ਵਾਲੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਕੇ ਉਤਸਾਹਿਤ ਕੀਤਾ ਜਾਂਦਾ ਹੈ। ਅੱਜ ਦੇ ਇਸ ਸਨਮਾਨ ਸਮਾਰੋਹ ਵਿੱਚ ਮਹਿਕ ਕੌਰ ਪੁੱਤਰੀ ਸੁਰਜੀਤ ਸਿੰਘ,ਜਸਮੀਤ ਸਿੰਘ ਪੁੱਤਰ ਲਖਵੀਰ ਸਿੰਘ ਤੇ ਗੋਬਿੰਦ ਸਿੰਘ ਪੁੱਤਰ ਸੇਵਕ ਸਿੰਘ ਤੋਂ ਇਲਾਵਾ ਪਿੰਡ ਦੇ ਕਈ ਬੱਚਿਆਂ ਨੂੰ ਸਟੇਸ਼ਨਰੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ, ਰਾਮਸਰਨ ਸਿੰਘ, ਡਾਕਟਰ ਜਸਵੀਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ ਤੋਂ ਇਲਾਵਾ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।