ਪ੍ਰਾਇਮਰੀ ਸਕੂਲ ਹੰਡਿਆਇਆ ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਹੋਈ ਚੋਣ

ਜਤਿੰਦਰ ਸਿੰਘ ਚੇਅਰਮੈਨ ਅਤੇ ਜਸਵੀਰ ਸਿੰਘ ਬਣੇ ਉੱਪ-ਚੇਅਰਮੈਨ
ਹੰਡਿਆਇਆ- 14 ਜੁਲਾਈ -ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ 12 ਮੈਂਬਰਾਂ ਦੀ ਚੋਣ ਕੀਤੀ ਗਈ । ਸੀ ਐੱਚ ਟੀ ਤਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ ਲਈ ਵਿਦਿਆਰਥੀਆਂ ਦੇ ਮਾਪਿਆਂ ਵਿਚੋਂ 12 ਮੈਬਰਾਂ ਦੀ ਚੋਣ ਰੱਖੀ ਗਈ ਸੀ, ਇਸ ਵਾਸਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਚੋਣ ਦੌਰਾਨ ਜਤਿੰਦਰ ਸਿੰਘ, ਜਸਵੀਰ ਸਿੰਘ, ਮਮਤਾ ਰਾਣੀ, ਲਖਵੀਰ ਸਿੰਘ, ਪਰਮਜੀਤ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਸੋਨੀਆ ਰਾਣੀ,ਪ੍ਰਿਅੰਕਾ, ਮਨਪ੍ਰੀਤ ਕੌਰ, ਸੁਨੀਤਾ ਰਾਣੀ, ਜਸਪ੍ਰੀਤ ਕੌਰ ਚੁਣੇ ਗਏ । ਇੰਨ੍ਹਾਂ ਵਿੱਚੋਂ ਸਰਬਸੰਮਤੀ ਨਾਲ ਜਤਿੰਦਰ ਸਿੰਘ ਨੂੰ ਚੇਅਰਮੈਨ ਅਤੇ ਜਸਵੀਰ ਸਿੰਘ ਨੂੰ ਉੱਪ-ਚੇਅਰਮੈਨ ਚੁਣਿਆ ਗਿਆ। ਚੁਣੇ ਗਏ ਅਹੁਦੇਦਾਰ ਅਤੇ ਮੈਂਬਰਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਇੰਦੂ ਸਿਮਕ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਨੀਰਜ਼ਾ ਬਾਂਸਲ, ਸਕੂਲ ਮੁਖੀ ਤਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਵਧਾਈ ਦਿੱਤੀ ਗਈ । ਇਸ ਮੌਕੇ ਨਗਰ ਪੰਚਾਇਤ ਵੱਲੋਂ ਨਾਮਜ਼ਦ ਮੈਂਬਰ ਐਮ. ਸੀ. ਰੂਪੀ ਕੌਰ, ਅਧਿਆਪਕ ਮੈਂਬਰ ਪਰਮਜੀਤ ਕੌਰ ਤੋਂ ਇਲਾਵਾ ਐੱਮ ਸੀ ਬਸਾਵਾ ਸਿੰਘ ਭਰੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।