ਹੰਡਿਆਇਆ ਸਕੂਲ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੈਲੀ ਕੱਢੀ

0
WhatsApp Image 2025-08-01 at 14.27.29

ਹੰਡਿਆਇਆ-01ਅਗਸਤ (ਰਾਕੇਸ਼ ਜੇਠੀ) – ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਲੀ ਕੱਢੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਰਣਜੀਤ ਸਿੰਘ ਦੇ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਇਕਾਈ ਦੇ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਜਾਣੂ ਕਰਵਾਉਂਦੇ ਹੋਏ ਨਸ਼ਿਆਂ ਦੇ ਖਾਤਮੇ ਲਈ ਚਲਾਈ ਸਰਕਾਰ ਦੀ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ ਕੀਤੀ । ਇਸ ਉਪਰੰਤ ਰੈਲੀ ਨੂੰ ਸਕੂਲ ਮੁਖੀ ਨੇ ਰਵਾਨਾ ਕੀਤਾ । ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਨਸ਼ੇ ਤਿਆਗਣ ਦਾ ਸੰਦੇਸ਼ ਦਿੱਤਾ । ਇਸ ਮੌਕੇ ਲੈਕ. ਸਤਵੀਰ ਸਿੰਘ ਗਿੱਲ, ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਅਮੀਤੂ, ਰੀਤੂ, ਹਰਬੰਸ ਸਿੰਘ, ਸਵਾਤੀ, ਮਨਦੀਪ ਸ਼ਰਮਾ, ਪੂਨਮ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਸੀ ।

About The Author

Leave a Reply

Your email address will not be published. Required fields are marked *

You may have missed