ਯੁਵਕ ਸੇਵਾਵਾਂ ਕਲੱਬ ਵੱਲੋਂ ਹੰਡਿਆਇਆ ਸਕੂਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

0
PrimeKhabarPunjab Nhd School

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਾਟਕ ਦਾ ਮੰਚਨ

ਹੰਡਿਆਇਆ, 5 ਅਗਸਤ (ਰਾਕੇਸ਼ ਜੇਠੀ)- ਪੀ ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯੁਵਕ ਸੇਵਾਵਾਂ ਕਲੱਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਨਾਟਕ ਦਾ ਮੰਚਨ ਕੀਤਾ ਗਿਆ । ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਦੱਸਿਆ ਕਿ ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ‘ਦਿ ਆਰਟਿਸਟ ਏਰੀਆ ਟੀਮ’ ਦੇ ਕਲਾਕਾਰ ਹੈਪੀ ਮਾਨਸਾ, ਸੰਜੇ ਖਟਕ, ਬਨੀ ਬੈਨੀਪਾਲ, ਭੱਟੀ ਲਖਮੀਰਵਾਲਾ ਅਤੇ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ ਇਹ ‘ਕੈਸੀ ਰੁੱਤ ਆਈ’ ਨਾਟਕ ਪੇਸ਼ ਕਰਕੇ ਜਿਥੇ ਸਮਾਜ ਵਿਚ ਫੈਲੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਉਥੇ ਨਸ਼ੇ ਕਾਰਨ ਉਪਜਦੀਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕ ਹੋਣ ਦਾ ਹੋਕਾ ਦਿੱਤਾ । ਨਾਟਕ ਨੇ ਦਰਸ਼ਕਾਂ ਨੂੰ ਭਾਵੁਕ ਕਰਦੇ ਹੋਏ ਗਹਿਰਾ ਪ੍ਰਭਾਵ ਛੱਡਿਆ । ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਆਖਿਰ ਵਿੱਚ ਸਭਨਾਂ ਦਾ ਧੰਨਵਾਦ ਕੀਤਾ । ਪ੍ਰੋਗਰਾਮ ਵਿਚ ਸ਼ਾਮਲ ਨਗਰ ਪੰਚਾਇਤ ਹੰਡਿਆਇਆ ਦੇ ਐਮ. ਸੀ. ਬਸਾਵਾ ਸਿੰਘ ਭਰੀ, ਐਮ.ਸੀ. ਕੁਲਦੀਪ ਸਿੰਘ ਤਾਜਪੁਰੀਆ, ਪਤਵੰਤੇ ਨਿਰੰਜਣ ਸਿੰਘ, ਅਵਤਾਰ ਸਿੰਘ ਸੋਨੀ ਦਾ ਵਿਸ਼ੇਸ਼ ਸਨਮਾਨ ਕਰਨ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਮਨਦੀਪ ਕੌਰ, ਵਾਈਸ ਚੇਅਰਮੈਨ ਗਗਨਦੀਪ ਕੌਰ ਅਤੇ ਸਮੂਹ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ । ਇਸ ਮੌਕੇ ਕਲੱਬ ਪ੍ਰਧਾਨ ਸਲੀਮ ਖਾਨ, ਗੁਰਜੀਤ ਸਿੰਘ, ਮੁਕਲ ਸ਼ਰਮਾ, ਹਰਪ੍ਰੀਤ ਸਿੰਘ ਅਤੇ ਇਮਰਾਨ ਖਾਨ ਕਲੱਬ ਮੈਂਬਰ, ਲੈਕ. ਗੁਰਲਾਲ ਸਿੰਘ, ਪ੍ਰਿਤਪਾਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ ।

About The Author

Leave a Reply

Your email address will not be published. Required fields are marked *

You may have missed