“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਛੇ ਕੇਸ ਦਰਜ ਕਰਦੇ ਹੋਏ ਅੱਠ ਜਣਿਆਂ  ਨੂੰ ਕੀਤਾ ਗਿਰਫਤਾਰ

0
WhatsApp Image 2025-08-18 at 18.52.50

ਬਰਨਾਲਾ -18ਅਗੱਸਤ(ਰਾਕੇਸ਼ ਜੇਠੀ)-  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਡਰੱਗ ਹਾਟਸਪਾਟ ਏਰੀਏ ਅੰਦਰ ਸਪੈਸ਼ਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਛੇ ਕੇਸ ਦਰਜ ਕਰਦੇ ਹੋਏ ਅੱਠ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਹੇਠ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਸੈਸੀ ਬਸਤੀ, ਬਰਨਾਲਾ (ਡਰੱਗ ਹਾਟਸਪਾਟ) ਵਿਖੇ ਸਪੈਸ਼ਲ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਏ ਗਏ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਅਸ਼ੋਕ ਕੁਮਾਰ ਪੀਪੀਐਸ ਕਪਤਾਨ ਪੁਲਿਸ (ਇਨ) ਬਰਨਾਲਾ ਅਤੇ ਰਾਜੇਸ਼ ਕੁਮਾਰ ਪੀਪੀਐਸ ਕਪਤਾਨ ਪੁਲਿਸ (ਸਥਾਨਕ) ਬਰਨਾਲਾ ਦੀ ਸੁਪਰਵਿਜ਼ਨ ਹੇਠ ਸੱਤ ਡੀਐਸਪੀ ਰੈਂਕ ਦੇ ਅਧਿਕਾਰੀਆਂ ਸਮੇਤ ਸੀਆਈਏ ਸਟਾਫ ਬਰਨਾਲਾ ਅਤੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਬਣਾਈਆਂ ਗਈਆਂ। ਜਿਸ ਵਿੱਚ ਤਕਰੀਬਨ 250 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ। ਇਸ ਤਲਾਸ਼ੀ ਅਭਿਆਨ ਦੌਰਾਨ ਨਸ਼ਿਆਂ ਦਾ ਧੰਦਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੇ ਰਹਾਇਸ਼ੀ ਠਿਕਾਣਿਆਂ ਤੇ ਪੁਲਿਸ ਪਾਰਟੀ ਵੱਲੋਂ ਰੇਡਾਂ ਕੀਤੀਆਂ ਗਈਆਂ।

ਉਹਨਾਂ ਦੱਸਿਆ ਕਿ ਪੁਲਿਸ ਦੁਆਰਾ ਚਲਾਏ ਗਏ ਇਸ ਸਪੈਸ਼ਲ ਤਲਾਸ਼ੀ ਅਭਿਆਨ ਦੌਰਾਨ 810 ਨਸ਼ੀਲੀਆਂ ਗੋਲੀਆਂ. 2550 ਨਸ਼ੀਲੇ ਕੈਪਸੂਲ, 15 ਗ੍ਰਾਮ ਹਿਰੋਇਨ, 10 ਕਿਲੋ ਭੁੱਕੀ ਅਤੇ 24 ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ।

ਉਹਨਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅੰਦਰ ਪਿੰਡ ਪੱਧਰ ਤੇ ਬਣਾਈਆਂ ਗਈਆਂ ਵਿਜੀਲੈਂਸ ਡਿਫੈਂਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ “ਸੇਫ ਪੰਜਾਬ” ਤਹਿਤ ਬਰਨਾਲਾ ਪੁਲਿਸ ਵੱਲੋਂ ਜਾਰੀ ਡਰੱਗ ਹੈਲਪਲਾਈਨ ਨੰਬਰ 97791-00200 ਤੇ ਕੋਈ ਵੀ ਵਿਅਕਤੀ ਬਿਨਾਂ ਕਿਸੇ ਡਰ ਦੇ ਨਸ਼ੇ ਦੇ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਦੇ ਸਕਦਾ ਹੈ। ਨਸ਼ੇ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਬਿਲਕੁਲ ਗੁਪਤ ਰੱਖੀ ਜਾਂਦੀ ਹੈ।

Tushar Hiring

About The Author

Leave a Reply

Your email address will not be published. Required fields are marked *

You may have missed