ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

0
Primepunjab Cheema School

ਬਰਨਾਲਾ -19ਅਗੱਸਤ(ਰਾਕੇਸ਼ ਜੇਠੀ)-  ਸਥਾਨਕ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕਲਾ ਤੇ ਰਚਨਾਤਮਕਤਾ ਦੇ ਖੇਤਰ ਵਿੱਚ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਅੱਜ ਸਵੇਰ ਦੀ ਸਭਾ ਦੌਰਾਨ ਸਕੂਲ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਵੱਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਸਕੂਲ ਦੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਤਿੰਦਰ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਕਲਾ ਉਤਸਵ ਦੇ ਤਹਿਤ 3-ਡੀ ਮਾਡਲ ਮੁਕਾਬਲੇ ਵਿੱਚ ਵਿਦਿਆਰਥੀ ਸਮਸ਼ੇਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਏ ਗਏ ਯੁੱਧ ਨਸ਼ਿਆ ਵਿਰੁੱਧ ਪੇਂਟਿੰਗ ਮੁਕਾਬਲੇ ਵਿੱਚ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਅਤੇ ਵਿਦਿਆਰਥਣ ਰੀਆ ਕੌਰ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਤੇ ਯੁੱਧ ਨਸ਼ਿਆ ਵਿਰੁੱਧ ਦੇ ਨੋਡਲ ਅਧਿਕਾਰੀ ਪਾਇਲ ਗਰਗ, ਪੂਨਮ ਸ਼ਰਮਾ, ਜਸਵੀਰ ਕੌਰ, ਬਲਵੀਰ ਸਿੰਘ, ਵੀਰਪਾਲ ਕੌਰ ਲੈਕ, ਯੁਵਰਾਜ ਲੈਕ, ਮਨਜੀਤ ਕੌਰ, ਹਰਪ੍ਰੀਤ ਸਿੰਘ, ਤਿਲਕ ਰਾਮ, ਲਲਿਤਾ, ਰਿਸ਼ੂ, ਸੁਮਨ ਬਾਲਾ, ਰਤਨਦੀਪ ਸਿੰਘ ਰੀਨੁ ਜਿੰਦਲ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੇ ਵਿਦਿਆਰਥੀਆਂ ਦੀ ਪ੍ਰਾਪਤੀ ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਅਜਿਹੇ ਪ੍ਰਦਰਸ਼ਨ ਨਾ ਸਿਰਫ਼ ਸਕੂਲ, ਬਲਕਿ ਮਾਪਿਆਂ ਅਤੇ ਇਲਾਕੇ ਲਈ ਵੀ ਮਾਣ ਵਾਲੀ ਗੱਲ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਮੇਹਨਤ ਤੇ ਲਗਨ ਨਾਲ ਅਜਿਹੇ ਹੀ ਮੈਦਾਨਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

About The Author

Leave a Reply

Your email address will not be published. Required fields are marked *

You may have missed