ਹੰਡਿਆਇਆ ਵਿਖੇ ਸ਼ੁਰੂ ਹੋਇਆ ਛੱਪੜਾਂ ਦੀ ਸਫਾਈ ਦਾ ਕੰਮ

ਹੰਡਿਆਇਆ -22ਅਗੱਸਤ (ਰਾਕੇਸ਼ ਜੇਠੀ) – ਅੱਜ ਹੰਡਿਆਇਆ ਵਿਖੇ ਸੈਦੋਪਤੀ ਦੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਕਰਦੇ ਹੋਏ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਵਿਸ਼ਾਲ ਦੀਪ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਿੱਚ ਬਣੇ ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਸੈਦੋਪਤੀ ਅਤੇ ਲੁਧੜ ਪੱਤੀ ਦੇ ਛੱਪੜਾਂ ਦੀ ਸਫਾਈ ਕੀਤੀ ਜਾਵੇਗੀ। ਅੱਜ ਸੈਦੋਪਤੀ ਦੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਕਰਦੇ ਹੋਏ ਲੋਕਾਂ ਦੁਆਰਾ ਛੱਪੜ ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਹੈ। ਇਸ ਤਰ੍ਹਾਂ ਨਜਾਇਜ਼ ਕਬਜ਼ੇ ਹਟਾ ਕੇ ਸਫਾਈ ਕਰਨ ਦੇ ਨਾਲ ਛੱਪੜ ਦਾ ਦਾਇਰਾ ਵਧ ਜਾਵੇਗਾ। ਜਿਸ ਨਾਲ ਮੀਹ ਮੌਕੇ ਛੱਪੜ ਓਵਰਫਲੋ ਹੋਣ ਦੀ ਸਮੱਸਿਆ ਵੀ ਖਤਮ ਹੋ ਜਾਵੇਗੀ।
ਨਗਰ ਪੰਚਾਇਤ ਹੰਢਿਆਇਆ ਦੇ ਮੀਤ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਪਿੰਡਾਂ ਦੇ ਵਿਕਾਸ ਲਈ ਖੁੱਲੇ ਦਿਲ ਨਾਲ ਪੈਸਾ ਖਰਚਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਆ ਪ੍ਰਤੀ ਛੱਪੜ ਦੀ ਸਫਾਈ ਲਈ ਨਿਰਧਾਰਤ ਕੀਤਾ ਗਿਆ ਹੈ।

