ਵਾਲ-ਵਾਲ ਬਚੇ ਸਿਮਰਜੀਤ ਸਿੰਘ ਬੈਂਸ..

Simranjit Bains

ਲੁਧਿਆਣਾ -13ਸਤੰਬਰ(ਰਾਕੇਸ਼ ਜੇਠੀ)– ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਕਾਰ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਹ ਗੋਲੀਬਾਰੀ ਬੈਂਸ ਦੇ ਭਤੀਜੇ ਵੱਲੋਂ ਕੀਤੀ ਗਈ ਹੈ। ਹਾਲਾਂਕਿ, ਹਮਲੇ ਵਿੱਚ ਬੈਂਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਵਿੱਚ ਸਵਾਰ ਸਨ। ਅਚਾਨਕ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾਈਆਂ ਗਈਆਂ।

ਸੂਤਰਾਂ ਦਾ ਕਹਿਣਾ ਹੈ ਕਿ ਅੱਜ ਦੋਵਾਂ ਬੈਂਸ ਭਰਾਵਾਂ ਵਿਚਕਾਰ ਝਗੜਾ ਵਧ ਗਿਆ, ਜਿਸ ਤੋਂ ਬਾਅਦ ਇੱਕ ਭਰਾ ਪਰਮਜੀਤ ਸਿੰਘ ਦੇ ਪੁੱਤਰ ਜਗਜੋਤ ਸਿੰਘ ਨੇ ਡਿਫੈਂਡਰ ਵਿੱਚ ਬੈਠੇ ਸਿਮਰਜੀਤ ਸਿੰਘ ਬੈਂਸ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਮਾਮਲੇ ਵਿੱਚ ਬੈਂਸ ਭਰਾਵਾਂ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਘਟਨਾ ਦਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਘਟਨਾ ਘਰੇਲੂ ਝਗੜੇ ਕਾਰਨ ਵਾਪਰੀ ਹੈ।

About The Author

You may have missed