“ਆਪ” ਨੇ ਸੁਖਵਿੰਦਰ ਸਿੰਘ ਨੂੰ ਨਸ਼ਾ ਮੁਕਤੀ ਮੋਰਚਾ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ

Prime khabar Punjab SukhwinderAAP

ਹੰਡਿਆਇਆ-17ਸਤੰਬਰ(ਰਾਕੇਸ਼ ਜੇਠੀ)- ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਸੁਖਵਿੰਦਰ ਸਿੰਘ ਨੂੰ ਨਸ਼ਾ ਮੁਕਤੀ ਮੋਰਚਾ ਬਰਨਾਲਾ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਐਮਪੀ ਗੁਰਮੀਤ ਸਿੰਘ ਮੀਤ ਹੇਅਰ, ਓਐਸਡੀ ਹਸਨਪ੍ਰੀਤ ਭਾਰਦਵਾਜ ਅਤੇ ਆਦਮੀ ਪਾਰਟੀ ਦੇ ਸਮੁੱਚੀ ਲੀਡਰਸ਼ਿਪ ਦਾ ਇਸ ਜਿੰਮੇਵਾਰੀ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਪਾਰਟੀ ਦੁਆਰਾ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਖਿਲਾਫ ਡਟ ਕੇ ਖੜੇ ਰਹਿਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਰਹਾਂਗੇ। ਉਨਾਂ ਨੇ ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਐਮਸੀ ਸਾਹਿਬਾਨ ਅਤੇ ਆਸ ਪਾਸ ਦੀਆਂ ਪੰਚਾਇਤਾਂ ਨੂੰ ਨਸ਼ੇ ਨੂੰ ਜੜੋ ਖਤਮ ਕਰਨ ਲਈ ਉਹਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ।

About The Author

You may have missed