ਸਕੂਲ ਵਿੱਚ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

PrimeKhabar Cheema

ਬਰਨਾਲਾ-20ਸਤੰਬਰ(ਰਾਕੇਸ਼ ਜੇਠੀ)- ਪੰਜਾਬ ਸਰਕਾਰ ਦੀ ਵਿਦਿਆਰਥੀ ਪੁਲਿਸ ਕੈਡਟ ਯੋਜਨਾ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ ਜੋਧਪੁਰ, ਬਰਨਾਲਾ ਵਿੱਚ ਬਰਨਾਲਾ ਪੁਲਿਸ ਵੱਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ‘ਤੇ ਸਾਂਝ ਕੇਂਦਰ ਇੰਚਾਰਜ ਏਐਸਆਈ ਰਾਣੀ ਕੌਰ ਨੇ ਆਪਣੇ ਸਾਥੀ ਸਰਬਜੀਤ ਕੌਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮ ਦੇ ਠੱਗੀਆਂ, ਵਿੱਤੀ ਧੋਖਾਧੜੀਆਂ ਅਤੇ ਸਾਈਬਰ ਅਪਰਾਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਦਾ ਸ਼ਿਕਾਰ ਨਾ ਬਣਨ।

ਏਐਸਆਈ ਰਾਣੀ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਮਨੁੱਖਤਾ ਦੇ ਸਭ ਤੋਂ ਵੱਡੇ ਦੁਸ਼ਮਣ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਸਤਾਂ ਦੇ ਦਬਾਅ ਹੇਠ ਆ ਕੇ ਵੀ ਕਦੇ ਨਸ਼ਾ ਕਰਨ ਦੀ ਕੋਸ਼ਿਸ਼ ਨਾ ਕਰਨ। ਜੇਕਰ ਕੋਈ ਵਿਦਿਆਰਥੀ ਨੂੰ ਨਸ਼ਾ ਕਰਨ ਲਈ ਮਜਬੂਰ ਕਰਦਾ ਹੈ ਤਾਂ ਉਸਨੂੰ ਤੁਰੰਤ ਪੁਲਿਸ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰਨਾ ਚਾਹੀਦਾ ਹੈ ਜਾਂ ਨਜ਼ਦੀਕੀ ਥਾਣੇ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ ਨੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਸਾਈਬਰ ਜੁਰਮ ਤੋਂ ਬਚਾਉਣ ਲਈ ਇਸ ਤਰ੍ਹਾਂ ਦੇ ਸੈਮੀਨਾਰ ਬਹੁਤ ਲਾਭਦਾਇਕ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।ਇਸ ਸਮਾਗਮ ਵਿੱਚ ਬਲਵੀਰ ਸਿੰਘ, ਜਸਮੇਲ ਸਿੰਘ, ਵੀਰਪਾਲ ਕੌਰ, ਰਿਸ਼ੂ ਰਾਣੀ, ਪਾਇਲ ਗਰਗ, ਪੁਨਮ ਸ਼ਰਮਾ, ਐਸਪੀਸੀ ਨੋਡਲ ਇੰਚਾਰਜ ਡਾ. ਜਤਿੰਦਰ ਜੋਸ਼ੀ, ਹਰਪ੍ਰੀਤ ਸਿੰਘ, ਕੁਲਦੀਪ ਕੌਰ, ਲਲਿਤਾ ਆਦਿ ਹਾਜ਼ਰ ਰਹੇ।

About The Author

You may have missed