200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

ਹੰਡਿਆਇਆ-27ਸਤੰਬਰ(ਰਾਕੇਸ਼ ਜੇਠੀ)- ਹੰਡਿਆਇਆ ਪੁਲਿਸ ਵੱਲੋਂ 200 ਨਸ਼ੀਲੀਆਂ ਖੁੱਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਚੌਂਕੀ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁੱਖਬਰ ਦੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਮੁਹੱਲਾ ਨੈਣੇਵਾਲ ਭਦੌੜ ਜੋ ਕਿ ਨਸ਼ੇ ਦੀਆਂ ਗੋਲੀਆਂ ਵੇਚਣ ਦਾ ਆਦੀ ਹੈ। ਅਕਸਰ ਹੰਡਿਆਇਆ ਨਸ਼ੇ ਦੀਆਂ ਗੋਲੀਆਂ ਵੇਚਣ ਆਉਂਦਾ ਜਾਂਦਾ ਹੈ। ਜੇਕਰ ਅੱਜ ਉਸ ਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਾ ਸਕਦੀਆਂ ਹਨ। ਮੁਖਬਰੀ ਦੇ ਅਧਾਰ ਤੇ ਪੁਲਿਸ ਪਾਰਟੀ ਨੇ ਜਗਿਆਣਾ ਲਿੰਕ ਰੋਡ ਕੋਲੋਂ ਜਗਤਾਰ ਸਿੰਘ ਨੂੰ 200 ਨਸ਼ੀਲੀਆਂ ਖੁੱਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿ ਦੋਸ਼ੀ ਦੇ ਖਿਲਾਫ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨਾਲ ਹੌਲਦਾਰ ਜਗਦੇਵ ਸਿੰਘ, ਹੌਲਦਾਰ ਗੁਰਪ੍ਰੀਤ ਸਿੰਘ ਅਤੇ ਸਫਾਈ ਲਵਜੀਤ ਸਿੰਘ ਅਤੇ ਸਿਪਾਹੀ ਲਾਭਜੀਤ ਸਿੰਘ ਵੀ ਹਾਜ਼ਰ ਸਨ।
