ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ 3 ਰੋਜ਼ਾ ਆਰਟ ਵਰਕਸ਼ਾਪ ਦੀ ਸ਼ੁਰੂਆਤ

ਬਰਨਾਲਾ-15 ਅਕਤੂਬਰ(ਰਾਕੇਸ਼ ਜੇਠੀ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਅੱਜ ਤਿੰਨ ਦਿਨਾ ਆਰਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਪ੍ਰੋਗਰਾਮ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਵਲੋਂ ਕੀਤਾ ਗਿਆ।
ਲੈਕਚਰਾਰ ਨਵਦੀਪ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਆਯੋਜਨ ਗੁਰਮੀਤ ਕੌਰ, ਡਾ. ਜਤਿੰਦਰ ਜੋਸ਼ੀ, ਮੀਨਾਕਸ਼ੀ ਰਾਣੀ, ਅਮਨਦੀਪ ਕੌਰ ਅਤੇ ਕੁਲਦੀਪ ਕੌਰ ਦੀ ਦੇਖ-ਰੇਖ ਹੇਠ ਕੀਤਾ ਜਾ ਰਿਹਾ ਹੈ। ਵਰਕਸ਼ਾਪ ਦੇ ਪਹਿਲੇ ਦਿਨ ਆਰਟਿਸਟ ਅੰਮ੍ਰਿਤਪਾਲ ਵਲੋਂ ਵਿਦਿਆਰਥੀਆਂ ਨੂੰ ਕੈਨਵਸ ਪੇਂਟਿੰਗ ਅਤੇ ਫ੍ਰੀ ਹੈਂਡ ਡਰਾਇੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਹ ਵਰਕਸ਼ਾਪ ਤਿੰਨ ਦਿਨ ਤੱਕ ਚੱਲੇਗੀ, ਜਿਸ ਦੌਰਾਨ ਵਿਦਿਆਰਥੀਆਂ ਨੂੰ ਕਲਾ ਨਾਲ ਜੁੜੀਆਂ ਵੱਖ-ਵੱਖ ਤਕਨੀਕਾਂ ਅਤੇ ਬਾਰੀਕੀਆਂ ਬਾਰੇ ਸਿੱਖਿਆ ਦਿੱਤੀ ਜਾਵੇਗੀ।
ਪ੍ਰਿੰਸੀਪਲ ਅਨਿਲ ਕੁਮਾਰ ਨੇ ਇਸ ਮੌਕੇ ਕਿਹਾ ਕਿ ਹੱਥ ਨਾਲ ਕੰਮ ਕਰਨ ਦਾ ਹੁਨਰ ਸਿੱਖਣ ਵਾਲੇ ਵਿਦਿਆਰਥੀ ਜ਼ਿੰਦਗੀ ਵਿੱਚ ਕਦੇ ਅਸਫਲ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਬੱਚਿਆਂ ਵਿੱਚ ਕਲਾ ਪ੍ਰਤੀ ਰੁਚੀ ਪੈਦਾ ਕਰਨੀ ਅਤੇ ਉਨ੍ਹਾਂ ਨੂੰ ਹੱਥੀ ਕੰਮ ਵੱਲ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਵਧੀਆ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ। ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਤੇ ਆਰਟ ਬੈਗ ਵੀ ਸਕੂਲ ਵਲੋਂ ਦਿੱਤੇ ਗਏ
ਇਸ ਮੌਕੇ ਰਮਨਦੀਪ ਕੌਰ, ਪਾਇਲ ਗਰਗ, ਲਲਿਤਾ ਮਿੱਤਲ, ਰਿਸ਼ੂ, ਰਤਨਦੀਪ ਸਿੰਘ, ਬਲਵੀਰ ਸਿੰਘ, ਵੋਕੇਸ਼ਨਲ ਟ੍ਰੇਨਿੰਗ ਇੰਚਾਰਜ ਹਰਪ੍ਰੀਤ ਸਿੰਘ, ਰਾਜੇਸ਼ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

