Breaking News: CBI ਨੇ ਰੋਪੜ ਰੇਂਜ DIG ਹਰਚਰਨ ਭੁੱਲਰ ਨੂੰ ਕੀਤਾ ਗ੍ਰਿਫਤਾਰ

ਮੋਹਾਲੀ-16ਅਕਤੂਬਰ(ਰਾਕੇਸ਼ ਜੇਠੀ)- ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੁਆਰਾ ਗਿਰਫਤਾਰ ਕਰ ਲਿਆ ਗਿਆ ।ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਦੁਆਰਾ ਇਹ ਗਿਰਫਤਾਰੀ ਰਿਸ਼ਵਤ ਮਾਮਲੇ ਵਿੱਚ ਕੀਤੀ ਗਈ ਹੈ। ਹਾਲਾਂਕਿ ਸੀਬੀਆਈ ਨੇ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ। ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਨੇ ਸਵੇਰੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਦੇ ਘਰ ਤੇ ਦਫਤਰ ਵਿੱਚ ਰੇਡ ਕੀਤੀ ਸੀ। ਸਰਚ ਅਤੇ ਜਾਂਚ ਤੋਂ ਬਾਅਦ ਉਹਨਾਂ ਨੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਕਾਰੋਬਾਰੀ ਦੇ ਵੱਲੋਂ ਉਹਨਾਂ ਦੇ ਖਿਲਾਫ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਬਾਅਦ ਇਹ ਕਾਰਵਾਈ ਹੋਈ। ਸੀਬੀਆਈ ਦੀ ਟੀਮ ਨੇ ਉਹਨਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ।
