ਕਚਹਿਰੀ ਚੌਂਕ ਪੁਲ ‘ਤੇ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ: ਡੀ.ਸੀ

30 ਅਕਤੂਬਰ ਤੋਂ ਭਾਰੀ ਵਾਹਨਾਂ ਦੀ ਆਵਾਜਾਈ ਸ਼ੁਰੂ
ਬਰਨਾਲਾ, 16 ਅਕਤੂਬਰ(ਰਾਕੇਸ਼ ਜੇਠੀ)- ਕਚਹਿਰੀ ਚੌਂਕ – ਬਾਜਾਖਾਨਾ ਰੋਡ ਫਲਾਈਓਵਰ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਲਈ ਖੋਲ ਦਿੱਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੁਲ ਨੂੰ ਮੁਰੰਮਤ ਲਈ ਬੰਦ ਕਰ ਦਿੱਤਾ ਗਿਆ ਸੀ। ਸਟੇਟ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ 18 ਅਕਤੂਬਰ ਤੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। 30 ਅਕਤੂਬਰ ਤੋਂ ਕਾਰ, ਟਰੱਕ ਅਤੇ ਟਰਾਲੀਆਂ ਵਰਗੇ ਭਾਰੀ ਵਾਹਨਾਂ ਲਈ ਖੋਲ ਦਿੱਤਾ ਜਾਵੇਗਾ।

