ਸੈਕੰਡਰੀ ਸਕੂਲ ਹੰਡਿਆਇਆ ਵਿਖੇ ਬੈਗ ਲੈਸ ਡੇਅ ਐਕਟੀਵਿਟੀ ਕਰਵਾਈ

WhatsApp Image 2025-10-25 at 14.00.48

ਹੰਡਿਆਇਆ, 25 ਅਕਤੂਬਰ (ਰਾਕੇਸ਼ ਜੇਠੀ) – ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ‘ਬੈਗਲੈਸ ਡੇਅ ਐਕਟੀਵਿਟੀ’ ਦਾ ਆਯੋਜਨ ਕੀਤਾ ਗਿਆ। ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਸ਼ਾ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸੱਦਾ ਪੱਤਰ ਬਣਾਉਣਾ, ਰੋਲ ਪਲੇਅ, ਸਕਿੱਟ, ਬੁਝਾਰਤਾਂ, ਸ਼ੋਅ ਐਂਡ ਟੈਲ ਐਕਟੀਵਿਟੀ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਦਾ ਆਨੰਦ ਮਾਣਿਆ ਉਥੇ ਹੀ ਮਨੋਰੰਜਕ ਤਰੀਕੇ ਨਾਲ ਵਿਸ਼ਿਆਂ ਨਾਲ ਸਬੰਧਿਤ ਜਾਣਕਾਰੀ ਵੀ ਹਾਸਲ ਕੀਤੀ । ਇਸ ਮੌਕੇ ਲੈਕ. ਗੁਰਲਾਲ ਸਿੰਘ, ਰਮਨ ਸਿੰਗਲਾ, ਨੇਹਾ ਗਰਗ, ਸਵਾਤੀ , ਕਿਰਨ ਜੋਸ਼ੀ,ਕੋਮਲ ਗੋਇਲ ਅਤੇ ਸਮੂਹ ਸਟਾਫ਼ ਹਾਜ਼ਰ ਸੀ ।

Diwali 2025 Supliment

About The Author

You may have missed