ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸਕੂਲ ਟਵੀਨਿੰਗ ਪ੍ਰੋਗਰਾਮ ਦਾ ਆਯੋਜਨ

Primekhabar hnd school

ਹੰਡਿਆਇਆ, 28 ਅਕਤੂਬਰ (ਰਾਕੇਸ਼ ਜੇਠੀ ) – ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ‘ਸਕੂਲ ਟਵੀਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ ਜਿਸ ਦੇ ਤਹਿਤ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਰੂੜੇ ਕੇ ਕਲਾਂ ਦੇ ਵਿਦਿਆਰਥੀਆਂ ਨੇ ਹੰਡਿਆਇਆ ਸਕੂਲ ਦਾ ਦੌਰਾ ਕੀਤਾ ਅਤੇ ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੂੰ ਰੂੜੇ ਕੇ ਕਲਾਂ ਸਕੂਲ ਵਿਖੇ ਭੇਜਿਆ ਗਿਆ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਅੰਤਰ ਸੱਭਿਆਚਾਰਕ ਸਿੱਖਣ, ਸਿੱਖਣ ਦੀਆਂ ਨਵੀਆਂ ਵਿਧੀਆਂ ਨੂੰ ਉਤਸਾਹਿਤ ਕਰਨਾ, ਆਪਸੀ ਸਕੂਲ ਸਹਿਯੋਗ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ,ਉਥੇ ਹੀ ਮਨੋਰੰਜਕ ਤਰੀਕੇ ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਗਿਆਨ ਵਰਧਕ ਜਾਣਕਾਰੀ ਵੀ ਹਾਸਲ ਕੀਤੀ ।

About The Author

You may have missed