ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵੱਲੋਂ ਵਿਦਿਆਰਥੀਆਂ ਦਾ ਸਿੱਖਿਆਤਮਕ ਦੌਰਾ

Primepunjab Cheema

ਚੀਮਾ ਜੋਧਪੁਰ, 28 ਅਕਤੂਬਰ (ਰਾਕੇਸ਼ ਜੇਠੀ)- ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵੱਲੋਂ ਅੱਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਸਿੱਖਿਆਤਮਕ ਦੌਰਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਗੁਰੂਦੁਆਰਾ ਰਾੜਾ ਸਾਹਿਬ ਅਤੇ ਵਿਰਾਸਤੇ ਖਾਲਸਾ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਏ ਗਏ।
ਸਕੂਲ ਦੇ ਪ੍ਰਿੰਸੀਪਲ ਅਨੀਲ ਕੁਮਾਰ ਨੇ ਦੱਸਿਆ ਕਿ ਪੀ.ਐਮ. ਸ੍ਰੀ ਸਕੀਮ ਦੇ ਤਹਿਤ ਵਿਦਿਆਰਥੀਆਂ ਨੂੰ ਪੰਜਾਬ ਦੇ ਵੱਖ-ਵੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ ਦੀ ਜਾਣਕਾਰੀ ਦੇਣ ਲਈ ਐਕਸਪੋਜ਼ਰ ਵਿਜ਼ਿਟ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਸਕੂਲ ਦੇ ਵਿਦਿਆਰਥੀਆਂ ਦਾ ਦੌਰਾ ਚੰਡੀਗੜ੍ਹ ਹੋਇਆ ਸੀ, ਜਦਕਿ 30 ਅਕਤੂਬਰ ਨੂੰ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਗੁਰੂਦੁਆਰਾ ਤਲਵੰਡੀ ਸਾਬੋ (ਦਮਦਮਾ ਸਾਹਿਬ), ਬਠਿੰਡਾ ਲੈ ਜਾਇਆ ਜਾਵੇਗਾ।
ਇਸ ਦੌਰੇ ਵਿੱਚ ਰਾਜੇਸ਼ ਕੁਮਾਰ, ਜਸਮੇਲ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਕੌਰ, ਮੀਨਕਸ਼ੀ ਗਰਗ, ਪਾਯਲ ਗਰਗ, ਹਰਪ੍ਰੀਤ ਸਿੰਘ, ਨਵਦੀਪ ਸ਼ਰਮਾ, ਰਮਨਦੀਪ ਕੌਰ, ਯੁਵਰਾਜ, ਜਤਿੰਦਰ ਜੋਸ਼ੀ, ਲਲਿਤਾ, ਸੁਮਨ ਬਾਲਾ ਅਤੇ ਜਸਵੀਰ ਕੌਰ ਵਲੋਂ ਵਿਦਿਆਰਥੀਆਂ ਦਾ ਸਾਥ ਦਿੱਤਾ ਗਿਆ।
ਇਸ ਪ੍ਰੋਗਰਾਮ ਦਾ ਮਕਸਦ ਬੱਚਿਆਂ ਵਿੱਚ ਪੰਜਾਬ ਦੀ ਧਾਰਮਿਕ ਵਿਰਾਸਤ, ਇਤਿਹਾਸ ਅਤੇ ਸੱਭਿਆਚਾਰ ਪ੍ਰਤੀ ਰੁਝਾਨ ਪੈਦਾ ਕਰਨਾ ਹੈ, ਤਾਂ ਜੋ ਉਹ ਆਪਣੇ ਰੂਹਾਨੀ ਤੇ ਸੰਸਕਾਰੀ ਮੁੱਲਾਂ ਨਾਲ ਜੁੜੇ ਰਹਿਣ।

About The Author

You may have missed