60 ਨਸ਼ੀਲੀ ਗੋਲੀਆਂ ਸਮੇਤ ਮਹਿਲਾ ਗ੍ਰਿਫਤਾਰ

ਹੰਡਿਆਇਆ-03ਨਵੰਬਰ(ਰਾਕੇਸ਼ ਜੇਠੀ)- ਹੰਡਿਆਇਆ ਪੁਲਿਸ ਵੱਲੋਂ ਇੱਕ ਔਰਤ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਪੁਲਿਸ ਚੌਂਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਸੋਨੀ ਕੌਰ ਉਰਫ ਮੇਲੋ ਪਤਨੀ ਲੇਖਾ ਸਿੰਘ ਵਾਸੀ ਕਿਲਾ ਪੱਤੀ, ਹੰਡਿਆਇਆ ਨੂੰ ਛੰਨਾ ਰੋਡ ਤੋਂ 60 ਨਸ਼ੀਲਿਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਮਹਿਲਾ ਦੇ ਖਿਲਾਫ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨਾਲ ਏਐਸਆਈ ਬੂਟਾ ਸਿੰਘ, ਕਾਂਸਟੇਬਲ ਜਸਵਿੰਦਰ ਸਿੰਘ ਅਤੇ ਲੇਡੀ ਕਾਂਸਟੇਬਲ ਮਨਦੀਪ ਕੌਰ ਵੀ ਹਾਜ਼ਰ ਸਨ।

