ਬਲਾਕ ਪੱਧਰੀ ਵਿਗਿਆਨ ਮੇਲਾ – ਚੀਮਾ ਜੋਧਪੁਰ ਵਿੱਚ ਰਾਸ਼ਟਰੀ ਆਵਿਸ਼ਕਾਰ ਅਭਿਆਨ ਹੇਠ ਆਯੋਜਿਤ

ਚੀਮਾ ਜੋਧਪੁਰ, 10 ਨਵੰਬਰ(ਰਾਕੇਸ਼ ਜੇਠੀ)- – ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿੱਚ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਵਿਗਿਆਨ ਮੇਲਾ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਇਨ-ਸਰਵਿਸ ਟ੍ਰੇਨਿੰਗ ਸੈਂਟਰ ਦੇ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਵੱਲੋਂ ਕੀਤਾ ਗਿਆ।

ਇਹ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨੀਲ ਕੁਮਾਰ ਮੋਦੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਨੁਸਾਰ ਵਿਗਿਆਨ ਮੇਲੇ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਚਮਕੀਲੇ ਭਵਿੱਖ ਲਈ ਬਹੁਤ ਜ਼ਰੂਰੀ ਹਨ।ਮੱਧਮ ਅਤੇ ਸੀਨੀਅਰ ਕੈਟਾਗਰੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ 52 ਤੋਂ ਵੱਧ ਮਾਡਲ ਪ੍ਰਦਰਸ਼ਿਤ ਕੀਤੇ ਗਏ। ਇਸ ਮੇਲੇ ਵਿੱਚ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਵਿਗਿਆਨ ਮੈਨਟਰ ਕਮਲਦੀਪ ਅਤੇ ਬਲਾਕ ਰਿਸੋਰਸ ਕੋਆਰਡੀਨੇਟਰ ਸੁਖਪਾਲ ਸਿੰਘ ਨੇ ਸਕੂਲ ਸਟਾਫ ਦੇ ਸਹਿਯੋਗ ਨਾਲ ਪ੍ਰੋਗਰਾਮ ਦੀਆਂ ਤਿਆਰੀਆਂ ਕੀਤੀਆਂ। ਪ੍ਰੋਗਰਾਮ ਦੇ ਸੰਚਾਲਨ ਵਿੱਚ ਰਿਸ਼ੂ ਰਾਣੀ, ਮਿਨਾਕਸ਼ੀ ਗਰਗ, ਬਲਵੀਰ ਸਿੰਘ, ਰਾਜੇਸ਼ ਕੁਮਾਰ, ਡਾ. ਜਤਿੰਦਰ ਜੋਸ਼ੀ, ਰੀਨੂ ਗਰਗ, ਪੂਨਮ, ਗੁਰਮੀਤ ਕੌਰ, ਪਾਯਲ ਗਰਗ ਅਤੇ ਅਮਰਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਜਸਵਿੰਦਰ ਸਿੰਘ, ਮੰਜੂਸ਼ਾ, ਪ੍ਰੀਤ ਰਤਨ ਕੌਰ, ਸ਼ਿਲਪਾ, ਰੋਹਿਨੀ, ਪੁਜਾ ਰਾਣੀ, ਜਜਮੇਂਟ ਤੇ ਰਜਿਸਟ੍ਰੇਸ਼ਨ ਦੀ ਜਿੰਮੇਵਾਰੀ ਨਿਭਾਈ।ਵਿਜੇਤਾ ਨੂੰ ਮੈਡਲ ਅਤੇ ਸਰਟੀਫਿਕੇਟ ਜ਼ਿਲ੍ਹਾ ਇਨ-ਸਰਵਿਸ ਟ੍ਰੇਨਿੰਗ ਸੈਂਟਰ ਦੇ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਸ਼੍ਰੀ ਅਨੀਲ ਕੁਮਾਰ ਮੋਦੀ ਵੱਲੋਂ ਭੇਂਟ ਕੀਤੇ ਗਏ।

