ਮਨਰੇਗਾ ਮੁਲਜਮਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ-ਗੁਰਵਿੰਦਰ ਸਿੰਘ ਗਿੱਲ

WhatsApp Image 2025-11-14 at 12.12.59

ਬਰਨਾਲਾ, 14 ਨਵੰਬਰ (ਰਾਕੇਸ਼ ਜੇਠੀ)- ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਇਕਾਈ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਜਾਰੀ ਪ੍ਰੈਸ ਨੋਟ ਰਾਹੀਂ ਕਿਹਾ ਕਿ ਮਨਰੇਗਾ ਕਰਮਚਾਰੀ ਸਾਲ 2008 ਤੋਂ ਲੈ ਕੇ ਪੰਜਾਬ ਵਿਚ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰਦੇ ਹਨ। ਮਨਰੇਗਾ ਸਕੀਮ ਦੇ ਲਾਗੂ ਹੋਣ ਨਾਲ ਪੰਜਾਬ ਦੇ ਵਿਕਾਸ ਕਾਰਜਾਂ ਵਿਚ ਅਥਾਹ ਵਾਧਾ ਹੋਇਆ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਲਾਰੇ ਲਾਏ ਗਏ ਤੇ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਰੈਗੂਲਰ ਕਰਨ ਲਈ ਵਾਅਦੇ ਕੀਤੇ ਸਨ ਪਰ ਇਨ੍ਹਾਂ ਨੂੰ ਬੂਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਹੁਣ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ’ਚ 12 ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਅੱਗੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿ: ਵਲੋਂ ਆਊਟਸੋਰਸ ਕਾਮਿਆਂ ਨੂੰ ਡਾਇਰੈਕਟਰ ਪਾਵਰਕਾਮ ਵਲੋਂ ਸਿੱਧੇ ਕੰਟਰੈਕਟ ’ਤੇ ਰੱਖਣ ਸਬੰਧੀ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਆਧਾਰ ’ਤੇ ਮਨਰੇਗਾ ਵਿਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿਚ ਕੰਟਰੈਕਟ ’ਤੇ ਕੀਤਾ ਜਾਵੇ। ਮਨਰੇਗਾ ਕਰਮਚਾਰੀ 17 ਸਾਲਾਂ ਤੋਂ ਕੰਟਰੈਕਟ ਵੇਸ ’ਤੇ ਕੰਮ ਕਰਦੇ ਆ ਰਹੇ ਹਨ, ਨੂੰ ਰੈਗੂਲਰ ਕੀਤਾ ਜਾਵੇ l ਸਰਕਾਰ ਵਲੋਂ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਕੀਤੇ ਜਾਣ ਤੇ ਮੁਲਾਜਮਾ ਨੂੰ ਪੱਕਾ ਕੀਤਾ ਜਾਵੇ।

About The Author

You may have missed