ਬਿਹਾਰ ਵਿੱਚ ਜਿੱਤ, ਸੁਸ਼ਾਸਨ ਅਤੇ ਵਿਕਾਸ ਦੀ ਜਿੱਤ ਹੈ : ਬੀਜੇਪੀ ਆਗੂ

Leaders

ਹੰਡਿਆਇਆ-14ਨਵੰਬਰ(ਰਾਕੇਸ਼ ਜੇਠੀ)- ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੇ ਬਿਹਾਰ ਵਿੱਚ ਵਿਰੋਧੀਆਂ ਨੂੰ ਪੂਰੀ ਤਰ੍ਹਾਂ ਚਿੱਤ ਕਰ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਬੀਜੇਪੀ ਹਿਊਮਨ ਰਾਈਟਸ ਸੈਲ ਦੇ ਜ਼ਿਲਾ ਪ੍ਰਧਾਨ ਸੁਖਮਿੰਦਰ ਪਾਲ ਜੇਠੀ, ਬੀਜੇਪੀ ਸੀਨੀਅਰ ਆਗੂ ਅਸ਼ੋਕ ਕੁਮਾਰ ਸ਼ਾਸਤਰੀ, ਮੰਡਲ ਪ੍ਰਧਾਨ ਅਖਿਲੇਸ਼ ਸ਼ਰਮਾ, ਸਾਬਕਾ ਮੰਡਲ ਪ੍ਰਧਾਨ ਗੋਰਾ ਲਾਲ ਨੇ ਪੱਤਰਕਾਰਾਂ ਨਾਲ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਬਿਹਾਰ ਦੀ ਜਨਤਾ ਨੇ ਐਨਡੀਏ ਦੀ ਸਰਕਾਰ ਤੇ ਦੁਬਾਰਾ ਭਰੋਸਾ ਕਰਕੇ ਪ੍ਰਚੰਡ ਬਹੁਮਤ ਦਿੱਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਬੀਜੇਪੀ ਤੇ ਇਲੈਕਸ਼ਨ ਕਮਿਸ਼ਨ ਤੇ ਬਹੁਤ ਸਾਰੇ ਝੂਠੇ ਇਲਜ਼ਾਮ ਲਗਾ ਕੇ ਬਿਹਾਰ ਦੀ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਜਨਤਾ ਜਨਾਰਦਨ ਸਭ ਗੱਲਾਂ ਸਮਝਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਦੇਸ਼ ਦੀ ਜਨਤਾ ਦਾ ਉਨਾਂ ਉੱਪਰ ਅਟੁੱਟ ਵਿਸ਼ਵਾਸ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਬਿਹਾਰ ਵਿੱਚ ਇਹ ਜਿੱਤ ਸੁਸ਼ਾਸਨ ਅਤੇ ਵਿਕਾਸ ਦੀ ਜਿੱਤ ਹੈ। ਉਹਨਾਂ ਬੀਜੇਪੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਾਰੇ ਵਰਕਰਾਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ। ਉਹਨਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੀਆਂ 2027 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਪ੍ਰਚੰਡ ਜਿੱਤ ਨਾਲ ਪੰਜਾਬ ਵਿੱਚ ਸਰਕਾਰ ਬਣਾਵੇਗੀ।

About The Author

You may have missed