ਟਰਾਈਡੈਂਟ ਗਰੁੱਪ ’ਚ ਚੱਲ ਰਹੇ ਫਰੀ ਮੈਗਾ ਮੈਡੀਕਲ ਕੈਂਪ ਦਾ ਚੌਥਾ ਪੜ੍ਹਾਅ ਕੱਲ ਹੋਵੇਗਾ ਸ਼ੁਰੂ

ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰ
ਬਰਨਾਲਾ, 18 ਨਵੰਬਰ (ਰਾਕੇਸ਼ ਜੇਠੀ) : ਟਰਾਈਡੈਂਟ ਗਰੁੱਪ ਵੱਲੋਂ 29 ਅਕਤੂਬਰ ਤੋਂ ਸ਼ੁਰੂ ਕੀਤੇ ਗਏ ‘ਫਰੀ ਮੈਗਾ ਮੈਡੀਕਲ ਕੈਂਪ 2025’ ਦਾ ਚੌਥਾ ਪੜ੍ਹਾਅ ਅੱਜ 19 ਨਵੰਬਰ ਤੋਂ ਸ਼ੁਰੂ ਹੋਵੇਗਾ, ਜਿੱਥੇ ਲੋਕ ਸੀ.ਐੱਮ.ਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀਆਂ ਉੱਚ ਪੱਧਰੀ ਸਿਹਤ ਸਹੂਲਤਾਂ ਦਾ ਮੁਫ਼ਤ ’ਚ ਲਾਹਾ ਲੈ ਸਕਦੇ ਹਨ। ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਇਸ ਕੈਂਪ ਰਾਹੀ ਟਰਾਈਡੈਂਟ ਗਰੁੱਪ ਨੇ ਇੱਕ ਵਾਰ ਫਿਰ ਮਨੁੱਖਤਾ ਦੀ ਸੇਵਾ ਵਿੱਚ ਮਿਸਾਲ ਕਾਇਮ ਕੀਤੀ ਹੈ। ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ, ਪਦਮਸ਼੍ਰੀ ਰਾਜਿੰਦਰ ਗੁਪਤਾ, ਸੀ.ਐੱਸ.ਆਰ. ਹੈੱਡ ਮੈਡਮ ਮਧੂ ਗੁਪਤਾ, ਅਤੇ ਸੀ.ਐਕਸ.ਓ. ਸ਼੍ਰੀ ਅਭਿਸ਼ੇਕ ਗੁਪਤਾ ਜੀ ਦੀ ਪ੍ਰੇਰਨਾ ਸਦਕਾ, ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੀ ਟੀਮ ਦੇ ਸਹਿਯੋਗ ਨਾਲ ਚੱਲ ਰਿਹਾ ‘ਫ਼ਰੀ ਮੈਗਾ ਮੈਡੀਕਲ ਕੈਂਪ 2025’ ਸਫਲਤਾਪੂਰਵਕ ਜਾਰੀ ਹੈ। ਜ਼ਿਕਰਯੋਗ ਹੈ ਕਿ 29 ਅਕਤੂਬਰ ਨੂੰ ਸ਼ੁਰੂ ਹੋਏ ਇਸ ਮਹਾਨ ਉਪਰਾਲੇ ਦੇ ਪਹਿਲੇ ਤਿੰਨ ਪੜਾਅ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਿਸ ਦਾ ਲਾਭ ਹਜ਼ਾਰਾਂ ਲੋਕ ਲੈ ਚੁੱਕੇ ਹਨ। ਹੁਣ ਇਸ ਕੈਂਪ ਦਾ ਚੌਥਾ ਪੜਾਅ 19 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋੜਵੰਦ ਮਰੀਜ਼ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੈ ਸਕਣਗੇ। ਕੁੱਲ 18 ਦਿਨਾਂ ਲਈ ਨਿਰਧਾਰਿਤ ਇਹ ਕੈਂਪ ਅਜੇ ਤਿੰਨ ਹੋਰ ਪੜਾਵਾਂ 19, 20, 21 ਨਵੰਬਰ, 26, 27, 28 ਨਵੰਬਰ ਅਤੇ 3, 4, 5 ਦਸੰਬਰ ਤੱਕ ਜਾਰੀ ਰਹੇਗਾ। ਟਰਾਈਡੈਂਟ ਗਰੁੱਪ ਦੇ ਸਟਾਫ਼ ਮੈਂਬਰ ਕੈਂਪ ਇੰਚਾਰਜ ਪਵਨ ਸਿੰਗਲਾ, ਚਰਨਜੀਤ ਸਿੰਘ, ਕੌਂਸਲਰ ਜਗਰਾਜ ਪੰਡੋਰੀ, ਗੁਰਵਿੰਦਰ ਕੌਰ ਤੇ ਰੁਪਿੰਦਰ ਕੌਰ ਨੇ ਬਰਨਾਲਾ ਜ਼ਿਲ੍ਹੇ ਸਣੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਆਮ ਸਿਹਤ ਜਾਂਚ, ਅੱਖਾਂ ਦੇ ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਦੰਦਾਂ ਦੀ ਜਾਂਚ, ਡਾਇਗਨੋਸਟਿਕ ਟੈਸਟ (ਜਿਵੇਂ ਕਿ ਐਕਸ-ਰੇ, ਈਸੀਜੀ, ਲੈਬ ਟੈਸਟ), ਮੁਫ਼ਤ ਦਵਾਈਆਂ ਅਤੇ ਚਸ਼ਮਿਆਂ ਦੀ ਵੰਡ ਵਰਗੀਆਂ ਬੇਹਤਰੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।


