ਟਰਾਈਡੈਂਟ ਗਰੁੱਪ ਵੱਲੋਂ ਮਾਨਵਤਾ ਦੀ ਸੇਵਾ: ‘ਫਰੀ ਮੈਗਾ ਮੈਡੀਕਲ ਕੈਂਪ’ ਦਾ ਪੰਜਵਾਂ ਪੜਾਅ ਅੱਜ ਤੋਂ ਹੋਵੇਗਾ ਸ਼ੁਰੂ

PKP Trident Camp

ਬਰਨਾਲਾ, 25 ਨਵੰਬਰ (ਰਾਕੇਸ਼ ਜੇਠੀ) – ਸਮਾਜ ਸੇਵਾ ਅਤੇ ਮਾਨਵਤਾ ਦੀ ਭਲਾਈ ਨੂੰ ਸਮਰਪਿਤ ‘ਟਰਾਈਡੈਂਟ ਗਰੁੱਪ’ ਵੱਲੋਂ ਚਲਾਏ ਜਾ ਰਹੇ ‘ਫਰੀ ਮੈਗਾ ਮੈਡੀਕਲ ਕੈਂਪ 2025’ ਦੀ ਲੜੀ ਤਹਿਤ ਪੰਜਵਾਂ ਪੜਾਅ ਅੱਜ 26 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਾਜਿੰਦਰ ਗੁਪਤਾ, ਸੀ.ਐੱਸ.ਆਰ. ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ. ਸ਼੍ਰੀ ਅਭਿਸ਼ੇਕ ਗੁਪਤਾ ਦੀ ਦੂਰਅੰਦੇਸ਼ੀ ਸੋਚ ਸਦਕਾ ਆਯੋਜਿਤ ਇਸ ਕੈਂਪ ਵਿੱਚ, ਵਿਸ਼ਵ ਪ੍ਰਸਿੱਧ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰ ਬਰਨਾਲਾ ਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।
ਜ਼ਿਕਰਯੋਗ ਹੈ ਕਿ 29 ਅਕਤੂਬਰ ਤੋਂ ਆਰੰਭ ਹੋਏ ਇਸ ਸਿਹਤ ਮਹਾਕੁੰਭ ਦੇ ਚਾਰ ਪੜ੍ਹਾਅ ਸਫਲਤਾਪੂਰਵਕ ਨੇਪਰੇ ਚੜ੍ਹ ਚੁੱਕੇ ਹਨ, ਜਿਨ੍ਹਾਂ ਰਾਹੀਂ ਹਜ਼ਾਰਾਂ ਮਰੀਜ਼ ਸਿਹਤਯਾਬ ਹੋਏ ਹਨ। ਹੁਣ ਪੰਜਵੇਂ ਪੜਾਅ ਤਹਿਤ 26, 27 ਤੇ 28 ਨਵੰਬਰ ਅਤੇ ਇਸ ਤੋਂ ਬਾਅਦ 3, 4 ਤੇ 5 ਦਸੰਬਰ ਨੂੰ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਕੈਂਪ ਪ੍ਰਬੰਧਕਾਂ ਪਵਨ ਸਿੰਗਲਾ, ਚਰਨਜੀਤ ਸਿੰਘ, ਕੌਂਸਲਰ ਜਗਰਾਜ ਪੰਡੋਰੀ, ਗੁਰਵਿੰਦਰ ਕੌਰ ਅਤੇ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੇਵਲ ਸਿਹਤ ਜਾਂਚ ਹੀ ਨਹੀਂ, ਸਗੋਂ ਅੱਖਾਂ ਦੇ ਮੋਤੀਆਬਿੰਦ ਦੇ ਮੁਫ਼ਤ ਆਪ੍ਰੇਸ਼ਨ, ਦੰਦਾਂ ਦਾ ਇਲਾਜ, ਐਕਸ-ਰੇ, ਈ.ਸੀ.ਜੀ. ਅਤੇ ਲੈਬ ਟੈਸਟਾਂ ਵਰਗੀਆਂ ਮਹਿੰਗੀਆਂ ਸੁਵਿਧਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੋੜਵੰਦਾਂ ਨੂੰ ਦਵਾਈਆਂ ਅਤੇ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਜਾਣਗੀਆਂ। ਸਮੂਹ ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।

  • ਸੀ.ਐੱਮ.ਸੀ. ਹਸਪਤਾਲ ਦੀ ਟੀਮ ਮੁਹੱਈਆ ਕਰਵਾ ਰਹੀ ਉੱਚ ਪੱਧਰੀ ਇਲਾਜ਼
    ਜ਼ਿਕਰਯੋਗ ਹੈ ਕਿ ਇਸ ਕੈਂਪ ਵਿੱਚ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ. ਵਿਲੀਅਮ ਭੱਟੀ, ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼, ਨਰਸਿੰਗ ਸੁਪਰੀਟੈਨਡੈਂਟ ਡਾ. ਸੰਗੀਤਾ ਨੀਕੋਲਸ, ਐਡਮਿਨਿਸਟਰੇਟਰ ਮਿਸ ਮੇਘਲਾ ਰਾਮਾਸਵਾਮੀ ਸਣੇ ਆਰ.ਐੱਚ.ਓ.ਪੀ ਕੈਂਪ ਡਿਪਾਰਟਮੈਂਟ ਦੀ ਟੀਮ ’ਚ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ, ਡਾ. ਵਿਨੇ ਵਿਲਸਨ, ਇੰਚਾਰਜ਼ ਡੋਲੀ, ਅਨੁਜ਼, ਹੀਰਾ ਅਤੇ ਟੀਮ ਵੱਲੋਂ ਬੜੀ ਬਾਰਿਕੀ ਨਾਲ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ਼ ਮੁਹੱਈਆ ਕਰਵਾਇਆ ਜਾ ਰਿਹਾ ਹੈ।
PrimekhabarPunjab

About The Author

You may have missed