ਪੱਤਰਕਾਰ ਗੁਰਜੀਤ ਸਿੰਘ ਖੁੱਡੀ ਦੇ ਫੁੱਫੜ ਰਾਮ ਸਿੰਘ ਮਹਿਲ ਕਲਾਂ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ,26 ਨਵੰਬਰ (ਰਾਕੇਸ਼ ਜੇਠੀ)- ਸੀਨੀਅਰ ਪੱਤਰਕਾਰ ਗੁਰਜੀਤ ਸਿੰਘ ਖੁੱਡੀ ਚੇਅਰਮੈਨ ਪ੍ਰੈੱਸ ਕਲੱਬ ਹੰਡਿਆਇਆ ਦੇ ਸਤਿਕਾਰਯੋਗ ਫੁੱਫੜ ਤੇ ਬਲਜੀਤ ਸਿੰਘ ਦੇ ਪਿਤਾ ਸ: ਰਾਮ ਸਿੰਘ ਮਹਿਲ ਕਲਾਂ ਨਮਿੱਤ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਂਵੀ ਮਹਿਲ ਕਲਾਂ (ਬਰਨਾਲਾ) ਵਿਖੇ ਹੋਇਆ। ਇਸ ਸਮੇਂ ਵੱਖ ਵੱਖ ਆਗੂਆਂ, ਪੱਤਰਕਾਰ ਭਾਈਚਾਰੇ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਰਾਜਵਿੰਦਰ ਸਿੰਘ ਖ਼ਾਲਸਾ ਠਾਠ ਨਾਨਕਸਰ ਮਹਿਲ ਕਲਾਂ ਦੇ ਹਜ਼ੂਰੀ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ । ਸ਼ਰਧਾਂਜਲੀ ਸਮਾਗਮ ਵਿਚ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਪ੍ਰੈੱਸ ਕਲੱਬ ਮਹਿਲ ਕਲਾਂ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਗਿਆਨੀ ਕਰਮ ਸਿੰਘ ਆਸਟ੍ਰੇਲੀਆ, ਗੁਰਦੁਆਰਾ ਕਮੇਟੀ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਭਾਈ ਚਮਕੌਰ ਸਿੰਘ, ਭਾਈ ਨੱਥਾ ਸਿੰਘ ਨੇ ਕਿਰਤੀ ਰਾਮ ਸਿੰਘ ਮਹਿਲ ਕਲਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆ ਕਿਹਾ ਉਨ੍ਹਾਂ ਸਖਤ ਮਿਹਨਤ ਨਾਲ ਦਸਾਂ ਨੌਹਾਂ ਦੀ ਕਿਰਤ ਕਮਾਈ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ। ਉਨ੍ਹਾਂ ਦਾ ਸਾਦਗੀ ਭਰਿਆ ਮਿਹਨਤੀ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾਸ੍ਰੋਤ ਹੈ। ਇਸ ਮੌਕੇ ਸਰਪੰਚ ਕਿਰਨਾ ਰਾਣੀ ਬਾਂਸਲ, ਸਰਪੰਚ ਸਰਬਜੀਤ ਸਿੰਘ ਸੰਭੂ, ਡਾ: ਅਮਰਜੀਤ ਸਿੰਘ ਮਹਿਲ ਕਲਾਂ, ਅਰੁਣ ਕੁਮਾਰ ਬਾਂਸਲ, ਸਾਬਕਾ ਸਰਪੰਚ ਸਾਧੂ ਸਿੰਘ, ਬਲੌਰ ਸਿੰਘ ਤੋਤੀ, ਡਾ: ਚੰਦਰਮੋਹਣ ਸਿੰਘ ਸਿੱਧੂ, ਮੇਜਰ ਸਿੰਘ ਕਲੇਰ, ਦੌਲਤ ਸਿੰਘ, ਸਤਨਾਮ ਸਿੰਘ ਧਾਲੀਵਾਲ, ਸੁਖਵੀਰ ਸਿੰਘ , ਸਿੰਗਾਰਾ ਸਿੰਘ, ਸਵਰਨ ਸਿੰਘ, ਪ੍ਰਦੀਪ ਸਿੰਘ ਲੋਹਗਡ਼੍ਹ, ਪੰਚ ਭੂਰਾ ਸਿੰਘ ਕਲਾਲ ਮਾਜਰਾ ਆਦਿ ਹਾਜ਼ਰ ਸਨ।


