ਟਰਾਈਡੈਂਟ ਗਰੁੱਪ ਬਣਿਆ ਗਰੀਬਾਂ ਦਾ ਸਹਾਰਾ: ਪਦਮਸ਼੍ਰੀ ਰਜਿੰਦਰ ਗੁਪਤਾ ਦੀ ਸੋਚ ਨਾਲ ਮੁਫ਼ਤ ਮੈਡੀਕਲ ਕੈਂਪਾਂ ਰਾਹੀਂ ਹਜ਼ਾਰਾਂ ਮਰੀਜ਼ ਹੋ ਰਹੇ ਹਨ ਠੀਕ

IMG-20251128-WA0006.jpg

ਬਰਨਾਲਾ, 27 ਨਵੰਬਰ (000) : ਟਰਾਈਡੈਂਟ ਗਰੁੱਪ ਵੱਲੋਂ 29 ਅਕਤੂਬਰ ਤੋਂ ਸ਼ੁਰੂ ਕੀਤੇ ਗਏ ‘ਫਰੀ ਮੈਗਾ ਮੈਡੀਕਲ ਕੈਂਪ 2025’ ਦਾ ਅੱਜ 27 ਨਵੰਬਰ ਨੂੰ ਪੰਜਵੇਂ ਪੜ੍ਹਾਅ ਦਾ ਦੂਜਾ ਦਿਨ ਸੀ ਤੇ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਭਾਰੀ ਗਿਣਤੀ ਦੱਸਦੀ ਹੈ ਕਿ ਟਰਾਈਡੈਂਟ ਗਰੁੱਪ ਦਾ ਇਹ ਕਦਮ ਕਿੰਨਾ ਅਹਿਮ ਹੈ। ਮਰੀਜ਼ਾਂ ਨੂੰ ਨਾ ਸਿਰਫ਼ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਮਿਲ ਰਹੀ ਹੈ, ਸਗੋਂ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਹ ਕੈਂਪ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਵੱਡਾ ਸਹਾਰਾ ਬਣਿਆ ਹੈ ਜੋ ਮਹਿੰਗੇ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਮਰੀਜ਼ਾਂ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ, ਸੀ.ਐੱਸ.ਆਰ ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ ਸ਼੍ਰੀ ਅਭਿਸ਼ੇਕ ਗੁਪਤਾ ਜੀ ਦੇ ਸਮਾਜ ਸੇਵਾ ਦੇ ਖੇਤਰ ’ਚ ਇੰਨੇ ਚੰਗੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਹੀ ਅੱਜ ਬਰਨਾਲਾ ਦਾ ਹਰ ਲੋੜਵੰਦ ਮਰੀਜ ਸੀ.ਐੱਮ.ਸੀ. ਹਸਪਤਾਲ ਦੀਆਂ ਉੱਚ ਪੱਧਰੀ ਸਿਹਤ ਸਹੂਲਤਾਂ ਦਾ ਲਾਹਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ ਦਿਨ ਦੁਗੱਣੀ ਰਾਤ ਚੌਗੁਣੀ ਤਰੱਕੀ ਕਰਦਾ ਰਹੇ ਤੇ ਸਮਾਜਸੇਵਾ ਦੇ ਖੇਤਰ ’ਚ ਵੀ ਅਜਿਹੇ ਲਗਾਤਾਰ ਉਪਰਾਲੇ ਜਾਰੀ ਰਹਿਣ। ਜ਼ਿਕਰਯੋਗ ਹੈ ਕਿ ਇਹ ਕੈਂਪ 28 ਨਵੰਬਰ ਅਤੇ 3, 4, 5 ਦਸੰਬਰ ਤੱਕ ਜਾਰੀ ਰਹੇਗਾ। ਕੈਂਪ ’ਚ ਟਰਾਈਡੈਂਟ ਗਰੁੱਪ ਦੇ ਸਟਾਫ਼ ਵੱਲੋਂ ਕੈਂਪ ਇੰਚਾਰਜ਼ ਪਵਨ ਸਿੰਗਲਾ, ਜਗਰਾਜ ਪੰਡੋਰੀ, ਗੁਰਵਿੰਦਰ ਕੌਰ, ਰੁਪਿੰਦਰ ਕੌਰ ਮਰੀਜ਼ਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ। ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਤੋਂ ਲੈਕੇ ਡਾਕਟਰਾਂ ਤੋਂ ਜਾਂਚ ਕਰਵਾਉਣ ਅਤੇ ਮੁਫ਼ਤ ਦਵਾਈਆਂ ਦਵਾਉਣ ਤੱਕ ਟਰਾਈਡੈਂਟ ਗਰੁੱਪ ਦੇ ਸਟਾਫ਼ ਮੈਂਬਰ ਲਗਾਤਾਰ ਯਤਨਸ਼ੀਲ ਹਨ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕੋਈ ਖੱਜਲ ਖੁਆਰੀ ਨਾ ਹੋਵੇ।

  • ਉੱਚ ਪੱਧਰੀ ਇਲਾਜ਼ ਸਹੂਲਤਾਂ
    ਇਲਾਜ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਨਾਮਵਰ ਸੀ.ਐਮ.ਸੀ ਹਸਪਤਾਲ ਦੇ ਤਜ਼ਰਬੇਕਾਰ ਡਾਕਟਰਾਂ ਦੀ ਟੀਮ ਪੂਰੀ ਲਗਨ ਨਾਲ ਸੇਵਾਵਾਂ ਦੇ ਰਹੀ ਹੈ। ਮਾਹਿਰ ਡਾਕਟਰ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜਾਂਚ ਕਰ ਰਹੇ ਹਨ ਅਤੇ ਸਹੀ ਸਲਾਹ ਤੇ ਦਵਾਈਆਂ ਦੇ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਮੋੜ ਰਹੇ ਹਨ। ਮਰੀਜ਼ਾਂ ਨੂੰ ਆਮ ਸਿਹਤ ਜਾਂਚ, ਮਾਹਿਰ ਡਾਕਟਰੀ ਸਲਾਹ, ਡੈਂਟਲ ਸਕੇਲਿੰਗ, ਫ਼ਿਲਿੰਗ ਅਤੇ ਐਕਸਟ੍ਰੈਕਸ਼ਨ, ਡਾਇਗਨੋਸਟਿਕ ਟੈਸਟ, ਮੁਫ਼ਤ ਦਵਾਈਆਂ, ਐਕਸ-ਰੇ, ਈ.ਸੀ.ਜੀ., ਮੋਤੀਆ ਬਿੰਦ ਦੀ ਜਾਂਚ, ਅੱਖਾਂ ਦੀ ਪੂਰੀ ਤਬੀ ਜਾਂਚ ਅਤੇ ਮੁਫ਼ਤ ਚਸ਼ਮਿਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਕੈਂਪ ਦੌਰਾਨ ਈ.ਸੀ.ਜੀ. ਅਤੇ ਐਕਸ-ਰੇ ਟੈਸਟ ਵੀ ਪੂਰੀ ਤਰ੍ਹਾਂ ਮੁਫ਼ਤ ਕੀਤੇ ਜਾ ਰਹੇ ਹਨ।
    -ਲੋਕਾਂ ਵੱਲੋਂ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਦੇ ਯਤਨਾਂ ਦੀ ਜੰਮਕੇ ਸ਼ਲਾਘਾ
    ਮੁਫ਼ਤ ਮੈਗਾ ਮੈਡੀਕਲ ਕੈਂਪ ਵਿੱਚ ਪਹੁੰਚੇ ਮਰੀਜ਼ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਾਜਿੰਦਰ ਗੁਪਤਾ ਦਾ ਧੰਨਵਾਦ ਕਰਦੇ ਨਹੀਂ ਥੱਕਦੇ। ਮਰੀਜ਼ਾਂ ਦਾ ਕਹਿਣਾ ਹੈ ਕਿ ਮੈਗਾ ਮੈਡੀਕਲ ਕੈਂਪ ਰਾਹੀਂ, ਟਰਾਈਡੈਂਟ ਗਰੁੱਪ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਾਰੋਬਾਰੀ ਸਫਲਤਾ ਦੇ ਨਾਲ-ਨਾਲ ਉਹ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਗਰੁੱਪ ਦਾ ਇਹ ਉਪਰਾਲਾ ਦਰਸਾਉਂਦਾ ਹੈ ਕਿ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹਨ ਅਤੇ ਗਰੁੱਪ ਇਸ ਅਧਿਕਾਰ ਨੂੰ ਹਕੀਕਤ ਬਣਾਉਣ ਲਈ ਯਤਨਸ਼ੀਲ ਹੈ।
    -ਪਿੰਡ ਸੇਖਾ ਤੋਂ ਅੱਖਾਂ ਤੇ ਗੋਡਿਆਂ ਦਾ ਇਲਾਜ਼ ਕਰਵਾਉਣ ਲਈ ਪਹੁੰਚੀ ਬਜ਼ੁਰਗ ਹਰਪਾਲ ਕੌਰ ਨੇ ਕਿਹਾ ਕਿ ਉਸ ਨੂੰ ਕਾਫ਼ੀ ਸਮੇਂ ਤੋਂ ਗੋਡਿਆਂ ਦੇ ਦਰਦ ਦੀ ਸਮੱਸਿਆ ਹੈ ਤੇ ਅੱਖਾਂ ਦੀ ਨਜ਼ਰ ਵੀ ਕਮਜ਼ੋਰ ਹੈ। ਪਿੰਡ ਵਿੱਚੋਂ ਉਨ੍ਹਾਂ ਨੂੰ ਟਰਾਈਡੈਂਟ ਗਰੁੱਪ ਦੇ ਇਸ ਮੈਡੀਕਲ ਚੈਕਅੱਪ ਕੈਂਪ ਬਾਰੇ ਪਤਾ ਲੱਗਾ। ਜਿਸ ਸਦਕਾ ਉਹ ਇੱਥੇ ਪੁੱਜੀ ਤੇ ਮਾਹਿਰ ਡਾਕਟਰਾਂ ਤੋਂ ਚੰਗੀ ਤਰ੍ਹਾਂ ਜਾਂਚ ਕਰਵਾਈ ਤੇ ਦਵਾਈਆਂ ਵੀ ਮੁਫ਼ਤ ’ਚ ਹੀ ਪ੍ਰਾਪਤ ਹੋ ਗਈਆਂ, ਜੋ ਆਮ ਤੌਰ ’ਤੇ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ ਦਾ ਇਹ ਨੇਕ ਉਪਰਾਲਾ ਕਾਬਿਲ ਏ ਤਾਰਿਫ਼ ਹੈ।
  • ਪਿੰਡ ਭੱਦਲਵੱਢ ਤੋਂ ਪੁੱਜੇ 68 ਸਾਲਾਂ ਬਜ਼ੁਰਗ ਅਜੀਤ ਸਿੰਘ ਨੇ ਦੱਸਿਆ ਕਿ ਉਸਨੂੰ ਦਿਲ ਦੇ ਰੋਗਾਂ ਨੇ ਘੇਰ ਲਿਆ ਹੈ, ਜਿਸ ਤੋਂ ਉਹ ਕਾਫ਼ੀ ਪਰੇਸ਼ਾਨ ਸਨ। ਉਨ੍ਹਾਂ ਦੇ ਗੁਆਂਢੀਆਂ ਨੇ ਉਸ ਨੂੰ ਇਸ ਕੈਂਪ ਬਾਰੇ ਦੱਸਿਆ ਸੀ। ਜਿਸ ਤੋਂ ਬਾਅਦ ਉਹ ਅੱਜ ਇੱਥੇ ਪਹੁੰਚੇ ਤੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰਾਂ ਨੇ ਉਸਦਾ ਬੜੀ ਬਾਰਿਕੀ ਨਾਲ ਚੈੱਕਅੱਪ ਕਰਦਿਆਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ’ਚ ਦਿੱਤੀਆਂ। ਉਨ੍ਹਾਂ ਕਿਹਾ ਕਿ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਸਮਾਜ ਨੂੰ ‘ਸਿਹਤਮੰਦ’ ਬਣਾਉਣ ਦੀ ਸੋਚ ਸਦਕਾ ਹੀ ਅਜਿਹੇ ਵੱਡੇ ਉਪਰਾਲੇ ਸੰਭਵ ਹੋ ਸਕੇ ਹਨ।
  • ਬਰਨਾਲਾ ਦੀ ਰਹਿਣ ਵਾਲੀ ਸੀਮਾ ਆਪਣੀ ਕਮਰ ਦੇ ਦਰਦ ਅਤੇ ਆਪਣੀ ਬੱਚੀ ਅੰਕਿਤਾ ਦੇ ਪੇਟ ਦਰਦ ਦੇ ਇਲਾਜ਼ ਲਈ ਕੈਂਪ ’ਚ ਪੁੱਜੀ। ਸੀਮਾ ਨੇ ਦੱਸਿਆ ਕਿ ਉਸਨੇ ਆਪਣਾ ਤੇ ਆਪਣੀ ਬੇਟੀ ਦਾ ਚੈੱਕਅੱਪ ਕਰਵਾਇਆ ਤੇ ਦਵਾਈਆਂ ਲਈਆਂ। ਉਨ੍ਹਾਂ ਪਦਮਸ਼੍ਰੀ ਰਜਿੰਦਰ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਉਸ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਹੋ ਸਕੀਆਂ ਹਨ। ਉਨ੍ਹਾਂ ਦੀ ਇਸ ਦੂਰ-ਅੰਦੇਸ਼ੀ ਸੋਚ ਨੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਇੱਕ ਉੱਜਲ ਭਵਿੱਖ ਦੀ ਉਮੀਦ ਦਿੱਤੀ ਹੈ।
  • ਸਿੰਮੀ ਸ਼ਰਮਾ ਤੇ ਸੰਗੀਤਾ ਸ਼ਰਮਾ ਵਾਸੀ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਖ਼ਬਾਰਾਂ ਰਾਹੀਂ ਟਰਾਈਡੈਂਟ ਗਰੁੱਪ ਵੱਲੋਂ ਲਗਾਏ ਜਾ ਰਹੇ ਇਸ ਮੈਡੀਕਲ ਕੈਂਪ ਸਬੰਧੀ ਪਤਾ ਲੱਗਾ। ਜਿਸ ਤੋਂ ਬਾਅਦ ਉਨ੍ਹਾਂ ਨੇ ਚਿਕਨਗੁਨੀਆ ਤੇ ਅੱਖਾਂ ਦਾ ਚੈੱਕਅੱਪ ਕਰਵਾਇਆ। ਉਸ ਨੇ ਦੱਸਿਆ ਕਿ ਸੀ.ਐਮ.ਸੀ ਹਸਪਤਾਲ ਦੇ ਤਜਰਬੇਕਾਰ ਡਾਕਟਰਾਂ ਦੀ ਟੀਮ ਪੂਰੀ ਲਗਨ ਨਾਲ ਸੇਵਾਵਾਂ ਦੇ ਰਹੀ ਹੈ ਤੇ ਬੜੀ ਗੌਰ ਨਾਲ ਮਰੀਜ਼ਾਂ ਦੀਆਂ ਬੀਮਾਰੀਆਂ ਸਬੰਧੀ ਗੱਲਬਾਤ ਕਰਕੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਇਸ ਨੇਕ ਉਪਰਾਲੇ ਲਈ ਟਰਾਈਡੈਂਟ ਗਰੁੱਪ ਦਾ ਤਹਿ ਦਿਲੋਂ ਧੰਨਵਾਦ ਕੀਤਾ।
    ਇਸ ਖ਼ਬਰ ਦਾ ਵਧੀਆ ਹੈਡਿੰਗ ਦਿਓ ਤੇ ਹੋਰ ਵਧੀਆ ਖ਼ਬਰ ਬਣਾ ਦਿਓ

About The Author

You may have missed