ਐਸ ਡੀ ਕਾਲਜ ਬਰਨਾਲਾ ਦੇ ਦੂਜੇ ਸਮੈਸਟਰ ਦੇ ਜੇ ਐਮ ਟੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਟਾਪ ਕੀਤਾ

Primekhabarpunjab SD college

ਬਰਨਾਲਾ, 4 ਦਸੰਬਰ (ਸੁਖਵਿੰਦਰ ਸਿੰਘ ਭੰਡਾਰੀ)-ਐਸ ਡੀ ਕਾਲਜ ਬਰਨਾਲਾ ਦੇ ਬੀ.ਵੋਕ ਜੇ ਐਮ ਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਪ੍ਰੋਗਰਾਮ ਦੇ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਟਾਪ ਕੀਤਾ। ਕਾਲਜ ਦੇ ਪੀ ਆਰ ਓ, ਪ੍ਰੋਫੈਸਰ ਸ਼ੋਇਬ ਜ਼ਫਰ ਨੇ ਦੱਸਿਆ ਕਿ ਦੂਜੇ ਸਮੈਸਟਰ ਦੀ ਵਿਦਿਆਰਥਣ ਈਸ਼ਾ ਸ਼ਰਮਾ ਨੇ 8.60 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਿਮਰਨਜੀਤ ਕੌਰ ਨੇ 8.40 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਗਦੀਪ ਸਿੰਘ ਨੇ 8.20 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਮੈਨੇਜਮੈਂਟ ਕਮੇਟੀ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਈਸ਼ਾ ਸ਼ਰਮਾ ਦੇ ਮੁਹੱਲੇ ਵਾਲਿਆਂ ਅਤੇ ਸਮਾਜਿਕ ਸੰਗਠਨਾਂ ਨੇ ਪਹਿਲੇ ਦਰਜੇ ਤੇ ਆਉਣ ਵਾਲੀ ਵਿਦਿਆਰਥਣ ਈਸ਼ਾ ਸ਼ਰਮਾ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੰਸਥਾਵਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਵੀ ਦਿੱਤੀ।

About The Author

You may have missed