ਬਰਨਾਲਾ ਦੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ..

Primekhabarpunjab Nasha Taskar

ਬਰਨਾਲਾ-12ਦਸੰਬਰ (ਰਾਕੇਸ਼ ਜੇਠੀ)- ਬਰਨਾਲਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਤਿੰਨ ਨਸ਼ਾ ਤਸਕਰਾਂ ਨੂੰ ਇਕ ਕਿਲੋ 39 ਗ੍ਰਾਮ ਨਾਲ ਗ੍ਰਫਤਾਰ ਕੀਤਾ। ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਮੁਹਿੰਮ ਯੁੱਧ ਨਸ਼ਿਆਂ” ਵਿਰੁੱਧ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਹੇਠ ਅਸ਼ੋਕ ਕੁਮਾਰ ਪੀਪੀਐਸ ਕਪਤਾਨ ਪੁਲਿਸ ਬਰਨਾਲਾ, ਸ਼੍ਰੀ ਰਜਿੰਦਰ ਪਾਲ ਪੀਪੀਐਸ ਉਪਪਤਾਨ ਪੁਲਿਸ ਬਰਨਾਲਾ, ਸ੍ਰੀ ਸਤਬੀਰ ਸਿੰਘ ਪੀਪੀਐਸ ਉਪ ਕਪਤਾਨ ਬਰਨਾਲਾ ਅਤੇ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ ਆਈਏ ਬਰਨਾਲਾ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗੁਪਤ ਸੂਚਨਾ ਦੇ ਆਧਾਰ ਤੇ ਤਿੰਨ ਨਸ਼ਾ ਤਸਕਰਾਂ ਨੂੰ ਇੱਕ ਕਿਲੋ 39 ਗ੍ਰਾਮ ਹੀਰੋਇਨ ਸਮੇਤ ਗਿਰਫਤਾਰ ਕੀਤਾ ਗਿਆ। ਦੋਸ਼ੀਆਂ ਦੀ ਪਹਿਚਾਨ ਗੋਬਿੰਦ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਹੰਡਿਆਇਆ ਰੋਡ ਬਰਨਾਲਾ, ਹਰਪ੍ਰੀਤ ਸਿੰਘ ਉਰਫ ਹੈਪਾ ਪੁੱਤਰ ਅਮਰਜੀਤ ਸਿੰਘ ਵਾਸੀ ਸਾਧੂ ਸੂਧ ਨਗਰ ਸੋਹੀਆ ਵਾਲੇ ਗਲੀ ਬਰਨਾਲਾ, ਸੰਦੀਪ ਪੰਡਿਤ ਪੁੱਤਰ ਮੁੰਨਾ ਪੰਡਿਤ ਵਾਸੀ ਪ੍ਰੇਮ ਨਗਰ ਬਰਨਾਲਾ ਦੇ ਤੌਰ ਤੇ ਹੋਈ ਹੈ। ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਗੋਬਿੰਦ ਸਿੰਘ ਅਤੇ ਸੰਦੀਪ ਸਿੰਘ ਨੂੰ ਐਕਸਯੂਵੀ ਗੱਡੀ ਨੰਬਰੀ DL-10CT-1394 ਰੰਗ ਚਿੱਟਾ ਵਿੱਚੋਂ ਬਰਨਾਲਾ ਤੋਂ ਮੋਗਾ ਹਾਈਵੇ ਨੇੜੇ ਰਾਮਸਰ ਕੋਠੇ ਤੋਂ ਸਮੇਤ ਹੀਰੋਇਨ ਕਾਬੂ ਕੀਤਾ ਸੀ।

ਤਫਤੀਸ਼ ਦੌਰਾਨ ਇਹਨਾਂ ਦੇ ਤੀਜੇ ਸਾਥੀ ਦੋਸ਼ੀ ਹਰਪ੍ਰੀਤ ਸਿੰਘ ਨੂੰ ਵੀ ਮੁਕਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ। ਉਹਨਾਂ ਕਿਹਾ ਕਿ ਦੋਸ਼ੀ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਏ ਅਤੇ ਅੱਗੇ ਕਿੱਥੇ ਦੇਣੇ ਸੀ, ਇਸ ਬਾਰੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਜਿਨਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਗੋਬਿੰਦ ਸਿੰਘ ਅਤੇ ਸੰਦੀਪ ਸਿੰਘ ਦੇ ਖਿਲਾਫ ਪਹਿਲਾਂ ਤੋਂ ਹੀ ਅਲੱਗ ਅਲੱਗ ਥਾਣਿਆਂ ਵਿੱਚ ਮੁਕਦਮੇ ਦਰਜ ਹਨ।

About The Author

You may have missed