ਰਾਜ ਸਭਾ ਮੈਂਬਰ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਕੀਤੀ ਮੁਲਾਕਾਤ , ਦੇਸ਼ ਦੀ ਆਰਥਿਕ ਤਰੱਕੀ ਅਤੇ ਉਦਯੋਗਿਕ ਵਿਕਾਸ ’ਤੇ ਹੋਈ ਚਰਚਾ

PrimekhabarPunjab RG

ਨਵੀਂ ਦਿੱਲੀ- 16 ਦਸੰਬਰ(ਰਾਕੇਸ਼ ਜੇਠੀ):ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮਹੱਤਵਪੂਰਨ ਮੁਲਾਕਾਤ ਦੌਰਾਨ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ, ਟੈਕਸਟਾਈਲ ਉਦਯੋਗ ਦੀਆਂ ਚੁਣੌਤੀਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਸਮੇਤ ਵੱਖ-ਵੱਖ ਨੀਤੀਗਤ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ।
ਮੀਟਿੰਗ ਦੌਰਾਨ ਰਾਜਿੰਦਰ ਗੁਪਤਾ ਨੇ ਵਿੱਤ ਮੰਤਰੀ ਨੂੰ ਦੇਸ਼ ਦੇ ਉਦਯੋਗਿਕ ਪਰਿਦ੍ਰਿਸ਼, ਖਾਸ ਕਰਕੇ ਪੰਜਾਬ ਅਤੇ ਉੱਤਰੀ ਭਾਰਤ ਦੇ ਵਪਾਰਕ ਮਾਹੌਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਵਿੱਚ ਕੀਤੇ ਗਏ ਆਰਥਿਕ ਸੁਧਾਰਾਂ ਅਤੇ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਕਰਨ ਵਿੱਚ ਸੁਗਮਤਾ) ਦੀ ਦਿਸ਼ਾ ਵਿੱਚ ਚੁੱਕੇ ਗਏ ਕਦਮਾਂ ਦੀ ਸਰਾਹਨਾ ਕੀਤੀ। ਰਾਜਿੰਦਰ ਗੁਪਤਾ ਨੇ ਕਿਹਾ ਕਿ ਵਿੱਤ ਮੰਤਰੀ ਦੇ ਕੁਸ਼ਲ ਨੇਤ੍ਰਤਵ ਹੇਠ ਭਾਰਤੀ ਅਰਥਵਿਵਸਥਾ ਗਲੋਬਲ ਚੁਣੌਤੀਆਂ ਦੇ ਬਾਵਜੂਦ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ।
ਇੱਕ ਤਜਰਬੇਕਾਰ ਉਦਯੋਗਪਤੀ ਹੋਣ ਦੇ ਨਾਤੇ, ਰਾਜਿੰਦਰ ਗੁਪਤਾ ਨੇ ਟੈਕਸਟਾਈਲ ਉਦਯੋਗ ਨੂੰ ਗਲੋਬਲ ਪੱਧਰ ’ਤੇ ਹੋਰ ਵਧੇਰੇ ਮੁਕਾਬਲੇਯੋਗ ਬਣਾਉਣ ਲਈ ਕੁਝ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ। ਉਨ੍ਹਾਂ ਨੇ ਕੱਚੇ ਮਾਲ ਦੀ ਉਪਲਬਧਤਾ, ਨਿਰਯਾਤ ਪ੍ਰੋਤਸਾਹਨ ਯੋਜਨਾਵਾਂ ਅਤੇ ਸੁਖ਼ਮ, ਲਘੂ ਅਤੇ ਦਰਮਿਆਨੇ ਉੱਦਮਾਂ (ਏਮ ਏਸ ਏਮ ਈ’ਸ) ਨੂੰ ਮਿਲ ਰਹੀ ਵਿੱਤੀ ਮਦਦ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸਰਕਾਰ ਦੀਆਂ ‘ਮੇਕ ਇਨ ਇੰਡੀਆ’ ਅਤੇ ‘ਆਤਮਨਿਰਭਰ ਭਾਰਤ’ ਵਰਗੀਆਂ ਪਹਲਾਂ ਦੇਸ਼ ਨੂੰ ਦੁਨੀਆ ਦਾ ਮੈਨੂਫੈਕਚਰਿੰਗ ਹੱਬ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੀਆਂ।
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਰਾਜਿੰਦਰ ਗੁਪਤਾ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਦਯੋਗਿਕ ਵਿਕਾਸ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਉਦਯੋਗਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਅਨੁਕੂਲ ਨੀਤੀਆਂ ਬਣਾਉਣ ਲਈ ਵਚਨਬੱਧ ਹੈ। ਮੁਲਾਕਾਤ ਦੌਰਾਨ ਦੇਸ਼ ਦੇ ਮੱਧ ਵਰਗ ਅਤੇ ਪਿੰਡਾਂ ਦੀ ਅਰਥਵਿਵਸਥਾ ਨੂੰ ਸਸ਼ਕਤ ਬਣਾਉਣ ਦੇ ਉਪਾਆਂ ’ਤੇ ਵੀ ਚਰਚਾ ਹੋਈ।
ਮੁਲਾਕਾਤ ਦੌਰਾਨ ਰਾਜਿੰਦਰ ਗੁਪਤਾ ਨੇ ਟ੍ਰਾਈਡੈਂਟ ਗਰੁੱਪ ਅਤੇ ਆਪਣੀਆਂ ਸੰਸਥਾਵਾਂ ਰਾਹੀਂ ਚਲਾਏ ਜਾ ਰਹੇ ਵੱਖ-ਵੱਖ ਸਮਾਜਿਕ ਕਲਿਆਣ ਕਾਰਜਕ੍ਰਮਾਂ ਬਾਰੇ ਵੀ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਹੁਨਰ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਰਾਹੀਂ ਉਹ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।
ਇਹ ਮੁਲਾਕਾਤ ਨਾ ਸਿਰਫ਼ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ, ਸਗੋਂ ਦੇਸ਼ ਦੇ ਉਦਯੋਗਿਕ ਭਵਿੱਖ ਦੇ ਹਵਾਲੇ ਨਾਲ ਵੀ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਮੀਟਿੰਗ ਦੇ ਅੰਤ ਵਿੱਚ ਰਾਜਿੰਦਰ ਗੁਪਤਾ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

About The Author

You may have missed