ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ

ਹੰਡਿਆਇਆ-20 ਦਸੰਬਰ (ਰਾਕੇਸ਼ ਜੇਠੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੰਡਿਆਇਆ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੈਡਮ ਇੰਦੂ ਸਿਮਕ ਜੀ ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਬਰਨਾਲਾ ਦੀ ਅਗਵਾਈ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਸਕੂਲ ਮੁਖੀ ਸਰਦਾਰ ਤਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੀ ਮਾਪੇ ਅਧਿਆਪਕ ਮਿਲਣੀ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਸਰਦਾਰ ਕੁਲਦੀਪ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ। ਓਹਨਾਂ ਦੱਸਿਆ ਕੇ ਮਿਲਣੀ ਵਿੱਚ ਮਾਪਿਆਂ ਨਾਲ ਸੀ ਈ ਪੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ, ਬੱਚਿਆਂ ਦੇ ਸਮੁੱਚੇ ਵਿਵਹਾਰ ਤੇ ਪੜ੍ਹਾਈ ਬਾਰੇ ਵਿਚਾਰ ਕੀਤਾ ਗਿਆ, ਮਾਂਪਿਆਂ ਨੂੰ ਪੈਂਫਲਟ ਵੰਡੇ ਗਏ, ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੱਚਿਆਂ ਦੇ ਮਾਪੇ ਅਤੇ ਅਧਿਆਪਕਾਂ ਦੇ ਸਹਿਯੋਗ ਤੇ ਦਸਿਆ ਗਿਆ,ਬੱਚਿਆਂ ਦੁਆਰਾ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਵੱਖ ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਮਾਪਿਆਂ ਦੇ ਸੁਝਾਅ ਲਏ ਗਏ। ਓਹਨਾਂ ਦੱਸਿਆ ਕਿ ਅਧਿਕਾਰੀਆਂ ਦੁਆਰਾ ਅੱਜ ਦੇ ਮਿਲਣੀ ਦੇ ਪ੍ਰਬੰਧਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਇਸ ਸਮੇਂ ਮਾਪੇ, ਸਕੂਲਮੈਨੇਜਮੈਂਟ ਕਮੇਟੀ ਦੇ ਚੇਅਰਮੈਨ ,ਅਹੁਦੇਦਾਰ ਅਤੇ ਮੈਂਬਰ, ਸਮੂਹ ਸਟਾਫ਼ ਤੋਂ ਇਲਾਵਾ ਸਮਾਜਸੇਵੀ ਅਤੇ ਐਮ ਸੀ ਸਰਦਾਰ ਬਸਾਵਾ ਸਿੰਘ ਭਰੀ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।

