ਚੀਮਾ ਜੋਧਪੁਰ ਸਕੂਲ ਵਿੱਚ ਇੰਟਰ ਹਾਊਸ ਐਥਲੈਟਿਕ ਮੀਟ ਦਾ ਕੀਤਾ ਆਯੋਜਨ…

PrimekhabarPunjab Cheema

ਬਰਨਾਲਾ-22 ਦਸੰਬਰ (ਰਾਕੇਸ਼ ਜੇਠੀ)- ਪਿੰਡ ਚੀਮਾ ਜੋਧਪੁਰ (ਜ਼ਿਲ੍ਹਾ ਬਰਨਾਲਾ) ਸਥਿਤ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਅੱਜ ਇੰਟਰ ਹਾਊਸ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਖੇਡ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਸੁਨਿਤਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਪੰਚਾਇਤ ਦੇ ਨੁਮਾਇੰਦਿਆਂ ਦੀ ਵੀ ਵਿਸ਼ੇਸ਼ ਹਾਜ਼ਰੀ ਰਹੀ।

ਇਸ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਦੌੜਾਂ, ਖੇਡ ਮੁਕਾਬਲੇ ਅਤੇ ਹੋਰ ਕ੍ਰੀੜਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਸੁਨਿਤਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸੱਚੀ ਖੇਡ ਭਾਵਨਾ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

ਇਸ ਮੌਕੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਅੱਜ ਦੇ ਸਮਾਗਮ ਵਿੱਚ ਤਿੰਨ ਸੌ ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਗਤੀਵਿਧੀਆਂ ਵਿੱਚ ਭਾਗ ਲਿਆ। ਸਾਰੇ ਭਾਗੀਦਾਰ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦੀ ਵਿਵਸਥਾ ਕੀਤੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੀ ਮੰਚ ਸੰਚਾਲਨਾ ਬਲਵੀਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ, ਜਗਸੀਰ ਸਿੰਘ, ਹਰਜਿੰਦਰ ਸਿੰਘ, ਸੋਨੀ ਪੱਤਰਕਾਰ, ਚੇਅਰਮੈਨ ਮੋਹਿੰਦਰ ਸਿੰਘ ਸਮੇਤ ਪਿੰਡ ਦੇ ਕਈ ਸਨਮਾਨਿਤ ਵਿਅਕਤੀ ਹਾਜ਼ਰ ਰਹੇ। ਸਕੂਲ ਸਟਾਫ਼ ਵਿੱਚੋਂ ਸ੍ਰੀਮਤੀ ਪਰਮਜੀਤ ਕੌਰ, ਰਮਨਦੀਪ ਕੌਰ, ਯੁਵਰਾਜ, ਰਤਨਦੀਪ ਸਿੰਘ, ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਪੂਨਮ ਸ਼ਰਮਾ, ਵੀਰਪਾਲ ਕੌਰ, ਰੀਨੂ ਗਰਗ, ਰਾਸ਼ੀ, ਅਮਨਦੀਪ ਕੌਰ, ਸੁਮਨ ਬਾਲਾ, ਜਸਵੀਰ ਕੌਰ, ਉਪਾਸਨਾ ਸ਼ਰਮਾ, ਗਗਨਦੀਪ ਕੌਰ ਅਤੇ ਡਾ. ਜਤਿੰਦਰ ਜੋਸ਼ੀ ਸਮੇਤ ਹੋਰ ਅਧਿਆਪਕ ਹਾਜ਼ਰ ਰਹੇ।

ਇਹ ਐਥਲੈਟਿਕ ਮੀਟ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਸਰਾਹਣਯੋਗ ਕਦਮ ਸਾਬਤ ਹੋਈ।

Rail Stopage

About The Author

You may have missed