210 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

PrimekhabarPunjab Conki Hnd

ਹੰਡਿਆਇਆ- 28ਦਸੰਬਰ(ਰਾਕੇਸ਼ ਜੇਠੀ)-ਪੁਲਿਸ ਚੌਂਕੀ ਹੰਡਿਆਇਆ ਵੱਲੋਂ ਇੱਕ ਵਿਅਕਤੀ ਨੂੰ 210 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲੈਂਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਲਵਪ੍ਰੀਤ ਸਿੰਘ ਉਰਫ ਬੋਵੀ ਪੁੱਤਰ ਜੱਗਾ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਨੂੰ 210 ਨਸ਼ੀਲੀਆਂ ਗੋਲੀਆਂ ਸਮੇਤ ਦਾਣਾ ਮੰਡੀ ਹੰਡਿਆਇਆ ਵਿਖੇ ਗ੍ਰਿਫਤਾਰ ਕਰ ਲਿਆ। ਦੋਸ਼ੀ ਦੇ ਖਿਲਾਫ ਐਨਡੀਪੀਸੀ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨਾਲ ਹੌਲਦਾਰ ਜਗਦੇਵ ਸਿੰਘ ਤੇ ਕਾਨਸਟੇਬਲ ਜਸਵਿੰਦਰ ਸਿੰਘ ਹਾਜ਼ਰ ਸਨ।

About The Author

You may have missed