ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ: ਐਮਸੀ ਹੰਡਿਆਇਆ

PrimekhabarPunjab MC

ਹੰਡਿਆਇਆ-10ਜਨਵਰੀ(ਰਾਕੇਸ਼ ਜੇਠੀ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਛੇੜੀ ਗਈ ਇਸ ਮੁਹਿੰਮ ਨੂੰ ਦੂਸਰੇ ਪੜਾਅ ਤੇ ਲਿਆਇਆ ਜਾ ਰਿਹਾ ਹੈ। ਇਸੇ ਤਹਿਤ ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਐਮਸੀ ਸਾਹਿਬਾਨਾਂ ਵੱਲੋਂ ਕਸਬਾ ਹੰਡਿਆਇਆ ਦੇ ਹਰ ਘਰ ਜਾ ਕੇ ਨਸ਼ਿਆਂ ਸਬੰਧੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਮਸੀ ਬਸਾਵਾ ਸਿੰਘ ਭਰੀ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਦੁਆਰਾ “ਯੁੱਧ ਨਸ਼ਿਆਂ ਵਿਰੁੱਧ” ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ ਦਾ ਦੂਜਾ ਪੜਾਓ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਸਮੂਹ ਨਗਰ ਪੰਚਾਇਤ ਹੰਡਿਆਇਆ ਦੇ ਐਮਐਸੀਆਂ ਦੁਆਰਾ ਕਸਬੇ ਦੇ ਹਰ ਘਰ ਜਾ ਕੇ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਜੋ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਸ ਦੇ ਲਈ ਹਰ ਪਰਿਵਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜੋ ਲੋਕ ਨਸ਼ੇ ਦਾ ਵਪਾਰ ਕਰਦੇ ਹਨ ਉਹਨਾਂ ਦੀ ਸੂਚਨਾ ਆਪਣੇ ਐਮਸੀ ਜਾਂ ਚੌਂਕੀ ਇੰਚਾਰਜ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਹੰਡਿਆਇਆ ਵਿੱਚੋਂ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਹੋ ਸਕੇ। ਇਸ ਮੌਕੇ ਉਹਨਾਂ ਨਾਲ ਐਮਸੀ ਗੁਰਮੀਤ ਸਿੰਘ ਬਾਵਾ, ਐਮਸੀ ਰੂਪੀ ਕੌਰ, ਐਮਸੀ ਬਲਵੀਰ ਸਿੰਘ, ਸਮਾਜ ਸੇਵੀ ਨਿਰੰਜਣ ਸਿੰਘ, ਸਮਾਜ ਸੇਵੀ ਅਵਤਾਰ ਸਿੰਘ, ਅਰਪਣ ਬਾਵਾ, ਕਰਨੈਲ ਸਿੰਘ ਗਿੱਲ, ਗੁਰਜੀਤ ਦਾਸ, ਗੁਰਸੇਵਕ ਸ਼ਰਮਾ, ਜਸਵੀਰ ਸਿੰਘ ਸਿੱਧੂ, ਗੁਰਜੰਟ ਸਿੰਘ ਸਿੱਧੂ, ਗੁਰਦੀਪ ਸਿੰਘ ਸਿੱਧੂ, ਚਮਕੌਰ ਸਿੰਘ ਨੰਬਰਦਾਰ, ਹਰਮਨਦੀਪ ਸਿੰਘ, ਅਮਰਜੀਤ ਸਿੰਘ ਹੈਪੀ, ਰਣਜੀਤ ਸਿੰਘ ਰਾਜੂ, ਮਿੱਠੂ ਸਿੰਘ ਸਰਪੰਚ ਵੀ ਹਾਜ਼ਰ ਸਨ।

About The Author

You may have missed