ਨਵੇਂ ਵਰ੍ਹੇ ਤੇ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ, ਪਿੱਛਲੇ 10 ਦਿਨਾਂ ਤੋਂ ਚੱਲ ਰਹੀਆਂ ਹਨ ਪ੍ਰਭਾਤ ਫੇਰੀਆਂ

PrimeKPunjab Nagarkirtan

ਹੰਡਿਆਇਆ–10ਜਨਵਰੀ(ਰਾਕੇਸ਼ ਜੇਠੀ)- ਕਸਬਾ ਹੰਡਿਆਇਆ ਦੀ ਉੱਘੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ ਵੱਲੋਂ 24 ਦਿਸੰਬਰ ਤੋਂ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਅਤੇ ਗੁਰੂ ਤੇਗ ਬਹਾਦਰ ਜੀ ਹੰਡਿਆਇਆ ਆਗਮਨ ਪੁਰਬ ਨੂੰ ਮੁੱਖ ਰੱਖਕੇ 10 ਜਨਵਰੀ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਜਿਨ੍ਹਾਂ ਦੀ ਅੱਜ ਸਮਾਪਤੀ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਬੰਧਨ ਤੋੜ ਸਿੰਘ ਨੇ ਦੱਸਿਆ ਕੇ ਅੱਜ ਪ੍ਰਭਾਤ ਫੇਰੀਆਂ ਦੀ ਸਮਾਪਤੀ ਜਸਵੀਰ ਸਿੰਘ ਭੱਟੀ ਦੇ ਘਰ ਧਨੌਲਾ ਖੁਰਦ ਵਿਖ਼ੇ ਸਮਾਪਤੀ ਕੀਤੀ ਗਈ ਹੈ। ਇਹਨਾਂ ਪ੍ਰਭਾਤ ਫੇਰੀਆਂ ਨਾਲ ਚਲਦੀਆਂ ਸੰਗਤਾਂ ਲਈ ਸਾਰੇ ਦਿਨ ਸਮੁੱਚੀਆਂ ਸੰਗਤਾਂ ਵੱਲੋਂ ਚਾਹ ਅਤੇ ਮਿੱਠੇ ਪ੍ਰਸਾਦ ਦੇ ਲੰਗਰ ਲਗਾ ਕੇ ਸੇਵਾਵਾਂ ਕੀਤੀਆਂ ਗਈਆਂ। ਅੱਜ ਸਮਾਪਤੀ ਮੌਕੇ ਵਿਸ਼ੇਸ ਤੌਰ ਤੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ, ਮੁੱਖ ਗ੍ਰੰਥੀ ਜਸਪਾਲ ਸਿੰਘ ਅਤੇ ਅਮਨਦੀਪ ਸਿੰਘ ਸਮੇਤ ਹੋਰ ਪ੍ਰਬੰਧਕਾਂ, ਸੇਵਾਦਾਰਾਂ ਨੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਨਮਾਨਿਤ ਕੀਤਾ ਅਤੇ ਚਾਹ ਦੇ ਲੰਗਰ ਲਗਾਏ ਗਏ। ਇਸ ਮੌਕੇ ਮਾਲੀ ਸਿੰਘ, ਜਗਰਾਜ ਸਿੰਘ,ਸਵਰਨਜੀਤ ਸਿੰਘ, ਤਲਵਿੰਦਰ ਸਿੰਘ,ਹਰਜਿੰਦਰ ਸਿੰਘ, ਜਗਤਾਰ ਸਿੰਘ ਜੱਗੀ, ਕੁਲਦੀਪ ਸਿੰਘ, ਗੁਰਦੀਪ ਸਿੰਘ,ਬਾਬਾ ਰਾਜਵਿੰਦਰ ਸਿੰਘ,ਅਮਰਜੀਤ ਸਿੰਘ,ਰੱਖੋ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਵੀਰਪਾਲ ਕੌਰ, ਪੱਪੀ ਸਿੰਘ ਆਦਿ ਸਮੇਤ ਹੋਰ ਸੰਗਤਾਂ ਹਾਜਰ ਸਨ।

About The Author

You may have missed