ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

PrimekhabarPunjab Cheema

ਬਰਨਾਲਾ -15ਜਨਵਰੀ(ਰਾਕੇਸ਼ ਜੇਠੀ)-ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਆਯੋਜਿਤ ਬਲਾਕ ਅਤੇ ਜ਼ਿਲ੍ਹਾ ਪੱਧਰੀ ਗਣਿਤ ਮੇਲੇ ਅਤੇ ਐਪ ਮੇਕਿੰਗ ਮੁਕਾਬਲਿਆਂ ਵਿੱਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚੀਮਾ ਜੋਧਪੁਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਦਸਵੀਂ ਕਲਾਸ ਦੇ ਵਿਦਿਆਰਥੀ ਹਰਕੀਰਤ ਸਿੰਘ ਤੇ ਰਵਨੀਤ ਕੌਰ ਨੇ ਬਲਾਕ ਪੱਧਰੀ ਗਣਿਤ ਮੇਲੇ ਦੌਰਾਨ ਗਣਿਤ ਮਾਡਲ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਕੂਲ ਦੇ ਅਧਿਆਪਕ ਡਾ. ਜਤਿੰਦਰ ਜੋਸ਼ੀ ਨੇ ਐਪ ਮੇਕਿੰਗ ਮੁਕਾਬਲੇ ਵਿੱਚ ਬਲਾਕ ਪੱਧਰ ‘ਤੇ ਪਹਿਲਾ ਅਤੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਪ੍ਰਾਪਤ ਕਰਕੇ ਵੱਡੀ ਉਪਲਬਧੀ ਦਰਜ ਕੀਤੀ।
ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਇਹ ਗਣਿਤ ਮੇਲਾ ਪਹਿਲਾਂ ਬਲਾਕ ਪੱਧਰ ਤੇ ਅਤੇ ਬਾਅਦ ਵਿੱਚ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਅੱਜ ਸਵੇਰੇ ਹੋਈ ਅਸੈਂਬਲੀ ਦੌਰਾਨ ਸਕੂਲ ਵੱਲੋਂ ਹਰਕੀਰਤ ਸਿੰਘ ਰਵਨੀਤ ਕੌਰ ਅਤੇ ਡਾ. ਜਤਿੰਦਰ ਜੋਸ਼ੀ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਬਣਨਗੀਆਂ।

About The Author

You may have missed