ਸਰਪੰਚ ਮਲੂਕ ਸਿੰਘ ਧਾਲੀਵਾਲ ਵੱਲੋਂ ਹੰਡਿਆਇਆ ਚੌਂਕੀ ਇੰਚਾਰਜ ਦਾ ਸਨਮਾਨ

PrimekhabarPunjab Tarsem

ਹੰਡਿਆਇਆ-26ਜਨਵਰੀ(ਰਾਕੇਸ਼ ਜੇਠੀ)- ਬਰਨਾਲਾ ਜ਼ਿਲ੍ਹੇ ਦੇ ਨੇੜਲੇ ਪਿੰਡ ਚੀਮਾ ਤੋਂ ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਮਲੂਕ ਸਿੰਘ ਧਾਲੀਵਾਲ ਵੱਲੋਂ ਹੰਡਿਆਇਆ ਪੁਲਿਸ ਚੌਂਕੀ ਦੇ ਇੰਚਾਰਜ ਐਸ.ਆਈ. ਤਰਸੇਮ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਰਪੰਚ ਮਲੂਕ ਸਿੰਘ ਧਾਲੀਵਾਲ ਨੇ ਕਿਹਾ ਕਿ ਐਸ.ਆਈ. ਤਰਸੇਮ ਸਿੰਘ ਵੱਲੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਆਮ ਲੋਕਾਂ ਨਾਲ ਸਨਮਾਨਜਨਕ ਵਿਵਹਾਰ ਕਰਨ ਕਾਰਨ ਪੁਲਿਸ ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪੰਚਾਇਤ ਦੀ ਆਪਸੀ ਸਾਂਝ ਨਾਲ ਹੀ ਸਮਾਜ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸੁਚੱਜਾ ਮਾਹੌਲ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਐਸ.ਆਈ. ਤਰਸੇਮ ਸਿੰਘ ਨੇ ਸਨਮਾਨ ਲਈ ਸਰਪੰਚ ਮਲੂਕ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਭਵਿੱਖ ਵਿੱਚ ਵੀ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।

About The Author

You may have missed