ਕਾਰ ਦੀ ਟੱਕਰ ਨਾਲ ਬਜ਼ੁਰਗ ਸਾਈਕਲ ਸਵਾਰ ਦੀ ਮੌਤ

ਮ੍ਰਿਤਕ ਮਲਕੀਤ ਸਿੰਘ ਦੀ ਫਾਈਲ ਫੋਟੋ
ਹੰਡਿਆਇਆ-28ਜਨਵਰੀ(ਰਾਕੇਸ਼ ਜੇਠੀ)- ਬੀਤੀ ਸ਼ਾਮ ਕਸਬਾ ਹੰਡਿਆਇਆ ਵਿਖੇ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਮਲਕੀਤ ਸਿੰਘ(72) ਪੁੱਤਰ ਅਰਜਨ ਸਿੰਘ ਵਾਸੀ ਇੰਦਰਾ ਕਲੋਨੀ, ਹੰਡਿਆਇਆ ਅਕਸਰ ਸਾਈਕਲ ਤੇ ਗੁਰਦੁਆਰਾ ਅੜੀਸਰ ਸਾਹਿਬ ਜਾਇਆ ਕਰਦਾ ਸੀ। ਕੱਲ ਸ਼ਾਮ ਜਦੋਂ ਮਲਕੀਤ ਸਿੰਘ ਗੁਰਦੁਆਰਾ ਅੜੀਸਰ ਸਾਹਿਬ ਤੋਂ ਸਾਈਕਲ ਤੇ ਘਰ ਵਾਪਸ ਆ ਰਿਹਾ ਸੀ ਤਾਂ ਪਿੱਛੋਂ ਆ ਰਹੀ ਗੱਡੀ KIA Sonet(Black) ਨੰਬਰ PB 19V 5521 ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਮਲਕੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਆਸ ਪਾਸ ਦੇ ਲੋਕਾਂ ਦੁਬਾਰਾ ਉਸ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾ ਦਿੱਤਾ ਗਿਆ ਪਰੰਤੂ ਮਲਕੀਤ ਸਿੰਘ ਜਖਮਾਂ ਦੀ ਤਾਥ ਨਾ ਸਹਿੰਦਾ ਹੋਇਆ ਦਮ ਤੋੜ ਗਿਆ।
ਪੁਲਿਸ ਚੌਂਕੀ ਹੰਡਿਆਇਆ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਲਕੀਤ ਸਿੰਘ ਦੇ ਪੁੱਤਰ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕਾਰ ਮਾਲਕਾਂ ਦੇ ਉੱਪਰ ਸ਼ਿਕਾਇਤ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
