ਕ੍ਰਿਕਟ ਦੇ ਚਾਨਣ ਮੁਨਾਰੇ ਆਈ.ਐਸ. ਬਿੰਦਰਾ ਹੋਏ ਅਲਵਿਦਾ

PrimekhabarPunjab Cricket

ਬਰਨਾਲਾ ਦੇ ਕ੍ਰਿਕਟ ਪ੍ਰੇਮੀਆਂ ਨੇ ਮੌਨ ਰੱਖ ਕੇ ਸਾਂਝਾ ਕੀਤਾ ਦੁੱਖ

ਬਰਨਾਲਾ:-30ਜਨਵਰੀ(ਰਾਕੇਸ਼ ਜੇਠੀ)-ਭਾਰਤੀ ਕ੍ਰਿਕਟ ਦੇ ਮਸ਼ਹੂਰ ਚਾਨਣ ਮੁਨਾਰੇ ਅਤੇ ਪੰਜਾਬ ਕ੍ਰਿਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਆਈ.ਐਸ. ਬਿੰਦਰਾ ਦੇ ਅਕਾਲ ਦੇਹਾਂਤ ’ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੇ ਅਧਿਕਾਰੀਆਂ, ਕੋਚਾਂ ਅਤੇ ਖਿਡਾਰੀਆਂ ਨੇ ਇਕੱਠੇ ਹੋ ਕੇ ਦੋ ਮਿੰਟ ਦਾ ਮੌਨ ਰੱਖਿਆ ਅਤੇ ਆਈ.ਐਸ. ਬਿੰਦਰਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ।
ਐਸੋਸੀਏਸ਼ਨ ਦੇ ਸੈਕਟਰੀ ਰੁਪਿੰਦਰ ਗੁਪਤਾ ਨੇ ਇਸ ਮੌਕੇ ਕਿਹਾ ਕਿ ਆਈ.ਐਸ. ਬਿੰਦਰਾ ਜੀ ਨੇ ਪੰਜਾਬ ਕ੍ਰਿਕਟ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਕਈ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ। ਉਨ੍ਹਾਂ ਦੀ ਕ੍ਰਿਕਟ ਪ੍ਰਤੀ ਨਿਸ਼ਠਾ ਅਤੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵੱਲੋਂ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਜਤਾਉਂਦੇ ਹੋਏ ਕਿਹਾ ਗਿਆ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਕ੍ਰਿਕਟ ਜਗਤ ਉਨ੍ਹਾਂ ਦੇ ਨਾਲ ਖੜਾ ਹੈ।

About The Author

You may have missed