ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਧਨੌਲਾ ਖੁਰਦ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

PrimeKhabarPunjab Dhanaula Khurd

ਧਨੌਲਾ ਖੁਰਦ- 02ਫਰਵਰੀ(ਰਾਕੇਸ਼ ਜੇਠੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪਾਵਨ ਜਨਮ ਦਿਹਾੜਾ ਪਿੰਡ ਧਨੌਲਾ ਖੁਰਦ ਵਿਖੇ ਬੜੇ ਹੀ ਸ਼ਰਧਾ ਭਾਵ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸੰਗਤਾਂ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਇਆ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਪੈਣ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਪ੍ਰਸਾਦ ਛਕ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਧਾਰਮਿਕ ਦੀਵਾਨ ਦੌਰਾਨ ਭਾਈ ਕਰਮਜੀਤ ਸਿੰਘ ਮੱਤੀ ਵਾਲਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਰਸ਼ਨ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਨੇ ਆਪਣੇ ਕੀਰਤਨ ਰਾਹੀਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚਲਣ ਦੀ ਪ੍ਰੇਰਣਾ ਦਿੱਤੀ।
ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ,ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਹਲਕਾ ਬਰਨਾਲਾ ਤੋਂ ਐਮਐਲਏ ਕੁਲਦੀਪ ਸਿੰਘ ਕਾਲਾ ਢਿੱਲੋਂ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਗਾ ਕੇ ਸੰਗਤਾਂ ਨਾਲ ਸਾਂਝ ਪਾਈ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਕਮੇਟੀ ਧਨੌਲਾ ਖੁਰਦ ਦੇ ਪ੍ਰਧਾਨ ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਕਾ, ਸੋਨੀ ਨੰਬਰਦਾਰ, ਬਾਬਾ ਰਾਮ ਸਿੰਘ, ਹਰਬੰਸ ਸਿੰਘ ਲਵਪ੍ਰੀਤ ਸਿੰਘ, ਨਾਜਮ ਸਿੰਘ, ਪੱਤਰਕਾਰ ਗੁਰਜੀਤ ਖੁਡੀ, ਪੱਤਰਕਾਰ ਗੁਰਪ੍ਰੀਤ ਸਿੰਘ, ਮਿੰਟੂ ਸਿੰਘ, ਸੁਖਰਾਜ ਸਿੰਘ ਕਾਲਾ, ਪਰਮਜੀਤ ਸਿੰਘ, ਸ਼ਿੰਦਰ ਕੌਰ ਪੰਚ, ਮੰਗਤ ਸਿੰਘ ਪੰਚ ਸਮੇਤ ਹੋਰ ਅਨੇਕਾਂ ਸੰਗਤਾਂ ਨੇ ਭਰਪੂਰ ਹਾਜ਼ਰੀ ਲਵਾਈ ਅਤੇ ਸਮਾਗਮ ਦੀ ਸ਼ੋਭਾ ਵਧਾਈ।

About The Author

You may have missed