75 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ…..

Tarsem Singh

ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਤਰਸੇਮ ਸਿੰਘ

ਹੰਡਿਆਇਆ-06ਫਰਵਰੀ (ਰਾਕੇਸ਼ ਜੇਠੀ)- ਹੰਡਿਆਇਆ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 75 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਪੁਲਿਸ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਹੌਲਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਦਾਣਾ ਮੰਡੀ ਵਿਖੇ ਸ਼ੱਕ ਦੇ ਆਧਾਰ ਤੇ ਉੱਥੇ ਮੌਜੂਦ ਸਨੀ ਸਿੰਘ ਪੁੱਤਰ ਰਾਜੂ ਸਿੰਘ ਵਾਸੀ ਕਿਲਾ ਪੱਤੀ, ਹੰਡਿਆਇਆ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਤਰਸੇਮ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

About The Author