ਚੀਮਾ–ਜੋਧਪੁਰ ਸਕੂਲ ਵਿੱਚ ਮਾਪਿਆਂ ਲਈ ਵਰਕਸ਼ਾਪ ਆਯੋਜਿਤ

ਬਰਨਾਲਾ,7ਫ਼ਰਵਰੀ(ਰਾਕੇਸ਼ ਜੇਠੀ)- ਸ਼ਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੀਮਾ–ਜੋਧਪੁਰ ਵਿੱਚ ਮਾਪਿਆਂ ਲਈ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਦੀ ਦੇਖਰੇਖ ਹੇਠ ਕੀਤੀ ਗਈ।
ਵਰਕਸ਼ਾਪ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐੱਸ.ਐੱਸ. ਮਾਸਟਰ ਰਾਜੇਸ਼ ਕੁਮਾਰ ਅਤੇ ਲੈਕਚਰਾਰ ਨਵਦੀਪ ਸ਼ਰਮਾ ਨੇ ਮਾਪਿਆਂ ਨੂੰ ਬੱਚਿਆਂ ਦੀ ਪ੍ਰੀਖਿਆ ਤਿਆਰੀ, ਪੜ੍ਹਾਈ ਦੇ ਢੰਗ ਅਤੇ ਘਰ ਵਿੱਚ ਅਨੁਸ਼ਾਸਨ ਤੇ ਧਿਆਨ ਬਣਾਈ ਰੱਖਣ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਨਿਯਮਿਤ ਧਿਆਨ ਦੇਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਮਾਹੌਲ ਪ੍ਰਦਾਨ ਕਰਨ।
ਪ੍ਰਿੰਸੀਪਲ ਅਨਿਲ ਕੁਮਾਰ ਅਤੇ ਮੀਡੀਆ ਕੋਆਰਡੀਨੇਟਰ ਡਾ. ਜਤਿੰਦਰ ਜੋਸ਼ੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਪਿੰਡ ਚੀਮਾ ਅਤੇ ਜੋਧਪੁਰ ਤੋਂ 150 ਤੋਂ ਵੱਧ ਮਾਪਿਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਸ਼ਿਖਿਆ ਵਿਭਾਗ ਵੱਲੋਂ ਬੱਚਿਆਂ ਦੇ ਸਰਵਾਂਗੀਣ ਵਿਕਾਸ ਲਈ ਇੱਕ ਸਰਾਹਣਯੋਗ ਪਹੁਲ ਹੈ।
ਇਸ ਮੌਕੇ ਸਕੂਲ ਸਟਾਫ਼ ਮੈਂਬਰ ਰਿਸ਼ੂ ਰਾਣੀ, ਲਲਿਤਾ ਮਿੱਤਲ, ਮਿਨਾਖ਼ਸ਼ੀ ਗਰਗ, ਪੂਨਮ ਸ਼ਰਮਾ, ਪਾਇਲ ਗਰਗ, ਬਲਵੀਰ ਸਿੰਘ ਅਤੇ ਹਰਪ੍ਰੀਤ ਸਿੰਘ (ਵੀ.ਟੀ.) ਵੀ ਹਾਜ਼ਰ ਰਹੇ।
